12.3 C
Toronto
Tuesday, April 28, 2026
spot_img
Homeਪੰਜਾਬਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਗਵੰਤ ਮਾਨ

ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਭਗਵੰਤ ਮਾਨ

Image Courtesy :news18

ਸੁਖਦੇਵ ਸਿੰਘ ਢੀਂਡਸਾ ਨੇ ਵੀ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ
ਸੰਗਰੂਰ/ਬਿਊਰੋ ਨਿਊਜ਼
ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਵੀ ਪੁੱਜੇ। ਮਾਨ ਨੇ ਕਿਹਾ ਕਿ ਫੌਜੀ ਜਵਾਨਾਂ ਦੀ ਸ਼ਹੀਦੀ ਦਾ ਕੋਈ ਮੁੱਲ ਨਹੀਂ ਪਾਇਆ ਜਾ ਸਕਦਾ। ਪਰ ਉਨ੍ਹਾਂ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕੀਤਾ।
ਇਸੇ ਦੌਰਾਨ ਪਟਿਆਲਾ ਜ਼ਿਲ੍ਹੇ ਦੇ ਪਿੰਡ ਸੀਲ ਦੇ ਸ਼ਹੀਦ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸੁਖਦੇਵ ਸਿੰਘ ਢੀਂਡਸਾ ਵੀ ਪਹੁੰਚੇ। ਸੁਖਦੇਵ ਸਿੰਘ ਢੀਂਡਸਾ ਨੇ ਪਰਿਵਾਰਕ ਮੈਂਬਰਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਦੇਸ਼ ਲਈ ਆਪਣੀ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੀ ਕੁਰਬਾਨੀ ਨੂੰ ਕਦੀ ਭੁਲਾਇਆ ਨਹੀਂ ਜਾ ਸਕਦਾ।

RELATED ARTICLES
POPULAR POSTS