Breaking News
Home / ਭਾਰਤ / ਸੀ.ਬੀ.ਐਸ.ਈ. ਨੇ 10ਵੀਂ ਅਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

ਸੀ.ਬੀ.ਐਸ.ਈ. ਨੇ 10ਵੀਂ ਅਤੇ 12ਵੀਂ ਦੀਆਂ ਬਾਕੀ ਰਹਿੰਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ

Image Courtesy : ਏਬੀਪੀ ਸਾਂਝਾ

ਪਿਛਲੇ ਪੇਪਰਾਂ ਦੇ ਅਧਾਰ ‘ਤੇ ਕੱਢਿਆ ਜਾਵੇਗਾ ਨਤੀਜਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸੀ.ਬੀ.ਐਸ.ਈ. ਨੇ ਕਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਦੇ ਬਾਕੀ ਰਹਿੰਦੇ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਸੁਪਰੀਮ ਕੋਰਟ ਵਿਚ ਅੱਜ ਹੋਈ ਸੁਣਵਾਈ ਦੌਰਾਨ ਬੋਰਡ ਵਲੋਂ ਸਰਕਾਰ ਨੇ ਇਹ ਜਾਣਕਾਰੀ ਦਿੱਤੀ। ਹੁਣ ਵਿਦਿਆਰਥੀਆਂ ਦਾ ਨਤੀਜਾ ਪਿਛਲੀਆਂ 3 ਪ੍ਰੀਖਿਆਵਾਂ ਦੇ ਅਧਾਰ ‘ਤੇ ਕੱਢਿਆ ਜਾਵੇਗਾ ਅਤੇ ਰਹਿੰਦੇ ਪੇਪਰ ਬਾਅਦ ਵਿਚ ਵੀ ਦਿੱਤੇ ਜਾ ਸਕਣਗੇ। ਸਾਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਵਿਚ ਦੱਸਿਆ ਕਿ ਆਈ.ਸੀ.ਐਸ.ਈ. ਬੋਰਡ ਨੇ ਵੀ 10ਵੀਂ ਅਤੇ 12ਵੀਂ ਦੇ ਰਹਿੰਦੇ ਪੇਪਰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵੀ 10ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਸਨ ਅਤੇ ਵਿਦਿਆਰਥੀਆਂ ਨੂੰ ਅਗਲੀ ਕਲਾਸ ਵਿਚ ਪ੍ਰਮੋਟ ਕਰ ਦਿੱਤਾ ਸੀ।

Check Also

ਭਾਰਤ ਦੇ 11 ਸੂਬਿਆਂ ’ਚ ਲੋਕ ਸਭਾ ਦੇ ਤੀਜੇ ਪੜਾਅ ਦੀਆਂ ਵੋਟਾਂ ਭਲਕੇ ਮੰਗਲਵਾਰ ਨੂੰ

93 ਸੀਟਾਂ ’ਤੇ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਲੋਕ ਸਭਾ ਚੋਣਾਂ ਦੇ ਤੀਜੇ …