ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ 30 ਜੂਨ ਨੂੰ ਸੰਘਰਸ਼ ਵਿੱਢਣ ਦਾ ਕੀਤਾ ਐਲਾਨ
ਨਵੀਂ ਦਿੱਲੀ/ਬਿਊਰੋ ਨਿਊਜ਼
ਕਰੋਨਾ ਵਾਇਰਸ ਨੇ ਤਾਂ ਦੁਨੀਆ ਦਾ ਜੀਣਾ ਦੁੱਭਰ ਕੀਤਾ ਹੋਇਆ ਅਤੇ ਇਸ ਤੋਂ ਬਾਅਦ ਭਾਰਤ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਲੋਕਾਂ ਵਿਚ ਹਾਹਾਕਾਰ ਮਚਾ ਦਿੱਤੀ ਅਤੇ ਨਾਲ ਹੀ ਪੰਜਾਬ ਵਿਚ ਬੱਸਾਂ ਦੇ ਕਿਰਾਏ ਵਧਾਉਣ ਦੀ ਗੱਲ ਵੀ ਚੱਲ ਰਹੀ ਹੈ। ਪਹਿਲੀ ਵਾਰ ਦੇਖਣ ਵਿਚ ਆਇਆ ਹੈ ਕਿ ਡੀਜ਼ਲ, ਪੈਟਰੋਲ ਨਾਲੋਂ ਮਹਿੰਗਾ ਹੋ ਗਿਆ ਅਤੇ ਇਸ ਦੀ ਕੀਮਤ 80 ਰੁਪਏ ਪ੍ਰਤੀ ਲੀਟਰ ਤੋਂ ਪਾਰ ਹੋ ਗਈ ਹੈ। ਧਿਆਨ ਰਹੇ ਕਿ ਅੱਜ ਲਗਾਤਾਰ 19ਵੇਂ ਦਿਨ ਤੇਲ ਦੀਆਂ ਕੀਮਤਾਂ ਵਿਚ ਵਾਧਾ ਰਿਕਾਰਡ ਕੀਤਾ ਗਿਆ। ਇਸੇ ਦੌਰਾਨ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਤੇਲ ਕੀਮਤਾਂ ਦੇ ਵਾਧੇ ਖਿਲਾਫ 30 ਜੂਨ ਨੂੰ ਸੰਘਰਸ਼ ਵਿੱਢਣ ਦਾ ਵੀ ਐਲਾਨ ਕਰ ਦਿੱਤਾ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …