ਪੰਜਾਬ ਵਿਚ ਲਗਾਤਾਰ ਵਧ ਰਹੇ ਕਰੋਨਾ ਦੇ ਮਾਮਲਿਆਂ ਨੂੰ ਦੇਖਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਮੁੜ ਲਾਕ ਡਾਊਨ ਲਗਾਉਣ ਦੇ ਦਿੱਤੇ ਸੰਕੇਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 4700 ਨੇੜੇ ਪਹੁੰਚਣ ਵਾਲੀ ਹੈ ਅਤੇ ਹੁਣ ਤੱਕ ਇਹ ਗਿਣਤੀ 4670 ਤੱਕ ਪਹੁੰਚ ਗਈ ਹੈ। ਪੰਜਾਬ ਵਿਚ 3100 ਤੋਂ ਜ਼ਿਆਦਾ ਮਰੀਜ਼ ਸਿਹਤਯਾਬ ਵੀ ਹੋਏ ਹਨ ਅਤੇ ਹੁਣ ਤੱਕ 115 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਪੰਜਾਬ ਵਿਚ ਐਕਟਿਵ ਕੇਸਾਂ ਦੀ ਗਿਣਤੀ 1454 ਹੈ। ਜ਼ਿਕਰਯੋਗ ਹੈ ਕਿ ਫਰੀਦਕੋਟ ਵਿਚ ਪਲਾਜ਼ਮਾ ਥੈਰੇਪੀ ਨਾਲ ਪਹਿਲਾ ਕਰੋਨਾ ਮਰੀਜ਼ ਠੀਕ ਹੋਇਆ ਅਤੇ ਡਾਕਟਰਾਂ ਦਾ ਕਹਿਣਾ ਹੈ ਕਿ ਇਸ ਥੈਰੇਪੀ ਨਾਲ ਹੁਣ ਹੋਰ ਮਰੀਜ਼ ਵੀ ਠੀਕ ਹੋਣਗੇ।
ਇਸ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਕੇਤ ਦਿੱਤੇ ਹਨ ਕਿ ਜੇਕਰ ਇਸੇ ਤਰ੍ਹਾਂ ਪੰਜਾਬ ਵਿਚ ਕਰੋਨਾ ਦੇ ਕੇਸ ਵਧਦੇ ਰਹੇ ਤਾਂ ਪੰਜਾਬ ਸਰਕਾਰ ਮੁੜ ਲਾਕ ਡਾਊਨ ਲਗਾ ਸਕਦੀ ਹੈ। ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਿੱਲੀ ਸਰਹੱਦ ਨੂੰ ਸੀਲ ਕਰਨ ‘ਤੇ ਵਿਚਾਰ ਕਰ ਰਹੀ ਹੈ। ਬਲਬੀਰ ਸਿੱਧੂ ਨੇ ਬਾਅਦ ਵਿਚ ਇਹ ਵੀ ਸਪੱਸ਼ਟ ਕੀਤਾ ਕਿ ਸਰਕਾਰ ਨਾਲ ਮੁਕੰਮਲ ਲਾਕ ਡਾਊਨ ਬਾਰੇ ਅਜੇ ਉਨ੍ਹਾਂ ਦੀ ਕੋਈ ਗੱਲ ਨਹੀਂ ਹੋਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਬਹੁਤ ਹੀ ਜ਼ਰੂਰੀ ਕੰਮ ਲਈ ਘਰ ਤੋਂ ਬਾਹਰ ਨਿਕਲਿਆ ਜਾਵੇ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …