-2 C
Toronto
Sunday, December 7, 2025
spot_img
Homeਹਫ਼ਤਾਵਾਰੀ ਫੇਰੀ'ਆਪ' ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਪੰਜਾਬ 'ਚ ਲੜੇਗੀ ਚੋਣਾਂ

‘ਆਪ’ ਮੁੱਖ ਮੰਤਰੀ ਦੇ ਚਿਹਰੇ ਨਾਲ ਹੀ ਪੰਜਾਬ ‘ਚ ਲੜੇਗੀ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਸ਼ੁਰੂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ ਜਿਸ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਇੰਚਾਰਜ ਜਰਨੈਲ ਸਿੰਘ ਨੇ ਸੂਬਾ ਕੋਰ ਕਮੇਟੀ ਮੈਂਬਰਾਂ ਅਤੇ ਸਮੂਹ ਵਿਧਾਇਕਾਂ ਨਾਲ ਬੈਠਕ ਕਰਕੇ ਭਵਿੱਖ ਦੀ ਰਣਨੀਤੀ ਤਿਆਰ ਕੀਤੀ। ਸੂਬਾ ਇੰਚਾਰਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਵਾਰ ‘ਆਪ’ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰਕੇ ਲੜੇਗੀ। ਇਸ ਸਬੰਧੀ ਐਲਾਨ ਸਮਾਂ ਆਉਣ ‘ਤੇ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਅਤੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਤਿੰਨੇ ਆਰਡੀਨੈਂਸ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।

RELATED ARTICLES
POPULAR POSTS