Breaking News
Home / ਹਫ਼ਤਾਵਾਰੀ ਫੇਰੀ / ਅਮਰੀਕਾ ਨੇ 59 ਪੰਜਾਬੀਆਂ ਸਣੇ 106 ਭਾਰਤੀ ਕੀਤੇ ਡਿਪੋਰਟ

ਅਮਰੀਕਾ ਨੇ 59 ਪੰਜਾਬੀਆਂ ਸਣੇ 106 ਭਾਰਤੀ ਕੀਤੇ ਡਿਪੋਰਟ

ਅੰਮ੍ਰਿਤਸਰ/ਬਿਊਰੋ ਨਿਊਜ਼
ਅਮਰੀਕਾ ਵੱਲੋਂ ਡਿਪੋਰਟ ਕੀਤੇ ਜਾਣ ਤੋਂ ਬਾਅਦ ਮੰਗਲਵਾਰ ਸ਼ਾਮ ਨੂੰ ਇਕ ਸਪੈਸ਼ਲ ਫਲਾਈਟ 106 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ ‘ਤੇ ਪੁੱਜੀ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 59 ਤੇ ਹਰਿਆਣਾ ਦੇ 41 ਵਿਅਕਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ, ਜੋ ਪਹਿਲਾਂ ਗ਼ੈਰ ਕਾਨੂੰਨੀ ਢੰਗ ਲਾਲ ਅਮਰੀਕਾ ਪੁੱਜੇ ਸਨ।ઠਐੱਸਡੀਐੱਮ ਅਜਨਾਲਾ ਡਾ. ਦੀਪਕ ਭਾਟੀਆ ਨੇ ਦੱਸਿਆ ਕਿ ਹਵਾਈ ਅੱਡੇ ‘ਤੇ ਪਹੁੰਚਣ ਤੋਂ ਬਾਅਦ ਸਾਰਿਆਂ ਦੀ ਡਾਕਟਰੀ ਜਾਂਚ ਕੀਤੀ ਗਈ। ਜਿਸ ਤੋਂ ਬਾਅਦ ਇਨ੍ਹਾਂ ਵਿਅਕਤੀਆਂ ਨੂੰ ਵੱਖ-ਵੱਖ ਜ਼ਿਲ੍ਹਿਆਂ ਤੋਂ ਪੁੱਜੀਆਂ ਪ੍ਰਸ਼ਾਸਨਿਕ ਟੀਮਾਂ ਦੇ ਹਵਾਲੇ ਕੀਤਾ ਗਿਆ। ਇਨ੍ਹਾਂ ਵਿਚੋਂ ਅੰਮ੍ਰਿਤਸਰ ਜ਼ਿਲ੍ਹੇ ਦੇ 2, ਜਲੰਧਰ ਦੇ 8, ਤਰਨਤਾਰਨ ਦੇ 7, ਗੁਰਦਾਸਪੁਰ ਦੇ 7, ਹੁਸ਼ਿਆਰਪੁਰ ਦੇ 15, ਕਪੂਰਥਲਾ ਦੇ 11, ਪਟਿਆਲਾ ਦੇ 8 ਤੇ ਲੁਧਿਆਣਾ ਦਾ ਇਕ ਨਾਗਰਿਕ ਵੀ ਸ਼ਾਮਲ ਸੀ। ਇਸ ਤੋਂ ਇਲਾਵਾ ਹਰਿਆਣਾ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 41 ਵਿਅਕਤੀਆਂ ਨੂੰ ਅਮਰੀਕਾ ਨੇ ਡਿਪੋਰਟ ਕਰ ਕੇ ਭਾਰਤ ਭੇਜਿਆ।
ਅਮਰੀਕਾ ਤੋਂ ਮੁੜੇ ਮਨਪ੍ਰੀਤ ਸਿੰਘ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਵੀ ਲੱਖਾਂ ਰੁਪਏ ਖਰਚ ਕੇ ਮੈਕਸੀਕੋ ਕੰਧ ਟੱਪ ਕੇ ਅਮਰੀਕਾ ਵਿਚ ਦਾਖਲ ਹੋਇਆ ਸੀ, ਜਿਥੇ ਉਸ ਨੂੰ ਉਥੋਂ ਦੀ ਪੁਲਿਸ ਨੇ ਦਬੋਚ ਲਿਆ ਅਤੇ ਜੇਲ੍ਹ ਵਿਚ ਸੁੱਟ ਦਿੱਤਾ। ਉਸਨੇ ਆਪਣੇ ਕੇਸ ਦੀ ਤਿੰਨ ਵਾਰੀ ਪੈਰਵਾਈ ਕੀਤੀ ਪਰ ਉਸ ਦੇ ਪੱਲੇ ਵੀ ਨਿਰਾਸ਼ਾ ਹੀ ਪਈ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …