ਨਵੀਂ ਦਿੱਲੀ : ਦਿੱਲੀ ਹਾਈਕੋਰਟ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰਮੋਟਰ ਸ਼ਿਵਇੰਦਰ ਮੋਹਨ ਸਿੰਘ ਵੱਲੋਂ ਦਾਇਰ ਜ਼ਮਾਨਤ ਅਰਜ਼ੀ ‘ਤੇ ਈਡੀ ਦਾ ਜਵਾਬ ਤਲਬ ਕੀਤਾ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ‘ਰੈਲੀਗੇਅਰ ਫਿਨਵੈਸਟ ਲਿਮਟਿਡ’ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਸਾਬਕਾ ਪ੍ਰਮੋਟਰ ਇਸ ਕੇਸ ਵਿਚ ਨਾਮਜ਼ਦ ਹੈ। ਵੀਡੀਓ ਕਾਨਫਰੰਸ ਸੁਣਵਾਈ ਦੌਰਾਨ ਅਦਾਲਤ ਨੇ ਈਡੀ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ ਦੋ ਜੁਲਾਈ ਨੂੰ ਹੋਵੇਗੀ। ਟਰਾਇਲ ਅਦਾਲਤ ਵੱਲੋਂ 18 ਜੂਨ ਨੂੰ ਜ਼ਮਾਨਤ ਅਰਜ਼ੀ ਖਾਰਜ ਹੋਣ ਮਗਰੋਂ ਸ਼ਿਵਇੰਦਰ ਨੇ ਹਾਈ ਕੋਰਟ ਪਹੁੰਚ ਕੀਤੀ ਸੀ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …