ਨਵੀਂ ਦਿੱਲੀ : ਚੀਨ ਨਾਲ ਤਣਾਅ ਦਰਮਿਆਨ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਮੁੜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਸੈਟੇਲਾਈਟ ਰਾਹੀਂ ਹਾਸਲ ਤਸਵੀਰਾਂ ਮੁਤਾਬਕ ਚੀਨ, ਭਾਰਤੀ ਇਲਾਕੇ ਵਿਚ ਦਾਖ਼ਲ ਹੋ ਚੁੱਕਾ ਹੈ। ਟਵੀਟ ਕਰਦਿਆਂ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਕਹਿ ਰਹੇ ਹਨ ਕਿ ਕੋਈ ਵੀ ਭਾਰਤੀ ਇਲਾਕੇ ਵਿਚ ਦਾਖ਼ਲ ਨਹੀਂ ਹੋਇਆ ਤੇ ਕਿਸੇ ਨੇ ਸਾਡੇ ਇਲਾਕੇ ‘ਤੇ ਕਬਜ਼ਾ ਨਹੀਂ ਕੀਤਾ, ਪਰ ਸੈਟੇਲਾਈਟ ਰਾਹੀਂ ਹਾਸਲ ਤਸਵੀਰਾਂ ਤੋਂ ਸਾਫ਼ ਤੌਰ ‘ਤੇ ਇਹ ਗੱਲ ਸਪੱਸ਼ਟ ਹੁੰਦੀ ਹੈ ਕਿ ਚੀਨ ਨੇ ਪੈਂਗੋਗ ਝੀਲ ਨੇੜੇ ਭਾਰਤ ਮਾਤਾ ਦੀ ਪਵਿੱਤਰ ਧਰਤੀ ‘ਤੇ ਕਬਜ਼ਾ ਕਰ ਲਿਆ ਹੈ।
Check Also
ਜਗਦੀਸ਼ ਸਿੰਘ ਝੀਂਡਾ ਬਣੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ
ਝੀਂਡਾ ਨੇ ਸਿੱਖ ਕੌਮ ਦੀ ਭਲਾਈ ਲਈ ਕੰਮ ਕਰਨ ਦਾ ਕੀਤਾ ਵਾਅਦਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ …