Breaking News
Home / ਭਾਰਤ / ਭਾਰਤ-ਚੀਨ ਸਰਹੱਦ ‘ਤੇ ਸਥਿਤੀ ਗੁੰਝਲਦਾਰ : ਟਰੰਪ

ਭਾਰਤ-ਚੀਨ ਸਰਹੱਦ ‘ਤੇ ਸਥਿਤੀ ਗੁੰਝਲਦਾਰ : ਟਰੰਪ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਚੀਨ ਤੇ ਭਾਰਤ ਵਿਚਾਲੇ ਸਰਹੱਦੀ ਸਥਿਤੀ ‘ਬਹੁਤ ਪੇਚੀਦਾ’ ਬਣੀ ਹੋਈ ਹੈ ਅਤੇ ਉਨ੍ਹਾਂ ਦੇ ਪ੍ਰਸ਼ਾਸਨ ਵਲੋਂ ਇਸ ਤਣਾਅ ਨੂੰ ਘਟਾਉਣ ਲਈ ਦੋਹਾਂ ਦੇਸ਼ਾਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਟਰੰਪ ਨੇ ਵਾਈਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਾਲਤ ਬਹੁਤ ਪੇਚੀਦਾ ਬਣੇ ਹੋਏ ਹਨ, ਅਸੀਂ ਭਾਰਤ ਤੇ ਚੀਨ ਨਾਲ ਗੱਲਬਾਤ ਕਰ ਰਹੇ ਹਾਂ, ਉਹ ਦੋਵੇਂ (ਚੀਨ-ਭਾਰਤ) ਵੱਡੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਜਦੋਂ ਟਰੰਪ ਤੋਂ ਭਾਰਤ ਤੇ ਚੀਨ ਦੀ ਮੌਜੂਦਾ ਸਥਿਤੀ ਦੇ ਮੁਲਾਂਕਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ (ਭਾਰਤ-ਚੀਨ) ਹਮਲਾਵਰ ਹੋਏ ਪਏ ਹਨ ਤੇ ਅਸੀਂ ਵੇਖਦੇ ਹਾਂ ਕੀ ਹੁੰਦਾ ਹੈ, ਅਸੀਂ ਉਨ੍ਹਾਂ ਨੂੰ ਇਸ ਮੁਸੀਬਤ ਵਿਚੋਂ ਨਿਕਲਣ ‘ਚ ਮਦਦ ਕਰਾਂਗੇ। ਪਿਛਲੇ ਕੁਝ ਦਿਨਾਂ ਤੋਂ ਸਮੁੱਚਾ ਟਰੰਪ ਪ੍ਰਸ਼ਾਸਨ ਭਾਰਤ ਦੇ ਪੱਖ ਵਿਚ ਖੜ੍ਹਾ ਵਿਖਾਈ ਦੇ ਰਿਹਾ ਹੈ।

Check Also

ਜਸਟਿਸ ਬੀ.ਆਰ. ਗਵੱਈ ਭਾਰਤ ਦੇ 52ਵੇਂ ਚੀਫ ਜਸਟਿਸ ਹੋਣਗੇ

14 ਮਈ ਤੋਂ ਸੰਭਾਲਣਗੇ ਸੁਪਰੀਮ ਕੋਰਟ ਦਾ ਕੰਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਮਾਨਯੋਗ ਚੀਫ …