ਲੰਡਨ/ਬਿਊਰੋ ਨਿਊਜ਼ : ਵਿਸ਼ਵ ਦੀ ਸਭ ਤੋਂ ਘੱਟ ਉਮਰ ਦੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਤੇ ਪਾਕਿਸਤਾਨ ਵਿਚ ਲੜਕੀਆਂ ਦੀ ਸਿੱਖਿਆ ਲਈ ਮੁਹਿੰਮ ਚਲਾਉਣ ਲਈ ਅੱਤਵਾਦੀਆਂ ਦਾ ਨਿਸ਼ਾਨਾ ਬਣੀ ਮਲਾਲਾ ਯੂਸੁਫਜ਼ਈ ਨੇ ਯੂ. ਕੇ. ਦੀ ਮਸ਼ਹੂਰ ਆਕਸਫੋਰਡ ਯੂਨੀਵਰਸਿਟੀ ਤੋਂ ਫਿਲਾਸਫੀ, ਰਾਜਨੀਤੀ ਵਿਗਿਆਨ ਤੇ ਅਰਥ ਸ਼ਾਸਤਰ ਵਿਚ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰ ਲਈ ਹੈ। ਆਕਸਫੋਰਡ ਦੇ ਲੇਡੀ ਮਾਰਗਰੇਟ ਹਾਲ ਕਾਲਿਜ ਤੋਂ ਪੜ੍ਹਾਈ ਕਰਨ ਵਾਲੀ ਮਲਾਲਾ (22) ਨੇ ਪਰਿਵਾਰ ਦੇ ਨਾਲ ਜਸ਼ਨ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੀ ਖੁਸ਼ੀ ਜ਼ਾਹਿਰ ਕੀਤੀ।
Check Also
ਚੀਨ ਨੇ ਅਮਰੀਕਾ ’ਤੇ ਲਗਾਇਆ 125% ਟੈਰਿਫ
ਜਿੰਨਪਿੰਗ ਬੋਲੇ – ਅਸੀਂ ਦਬਾਅ ਦੇ ਅੱਗੇ ਨਹੀਂ ਝੁਕਾਂਗੇ ਨਵੀਂ ਦਿੱਲੀ/ਬਿਊਰੋ ਨਿਊਜ਼ ਅਮਰੀਕਾ ਅਤੇ ਚੀਨ …