Breaking News
Home / ਪੰਜਾਬ / ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ

ਪਿੰਡ ਕੈਰੋਂ ਵਿਖੇ ਇਕੋ ਪਰਿਵਾਰ ਦੇ 5 ਜੀਆਂ ਦਾ ਕਤਲ

Image Courtesy :jagbani(punjabkesar)

ਅਬੋਹਰ ‘ਚ ਵੀ ਪੰਜਾਬ ਪੁਲਿਸ ਦੇ ਸਬ ਇੰਸਪੈਕਟਰ ਦੀ ਗੋਲੀਆਂ ਮਾਰ ਕੇ ਹੱਤਿਆ
ਪੱਟੀ/ਬਿਊਰੋ ਨਿਊਜ਼
ਤਰਨਤਾਰਨ ਦੇ ਪਿੰਡ ਕੈਰੋਂ ਵਿਚ ਲੰਘੀ ਦੇਰ ਰਾਤ ਵਾਪਰੀ ਹੌਲਨਾਕ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ। ਕੈਰੋਂ ਪਿੰਡ ਵਿਚ ਇਕ ਪਰਿਵਾਰ ਦੇ 5 ਵਿਅਕਤੀਆਂ ਦੀ ਤੇਜ਼ਧਾਰ ਹਥਿਆਰਾਂ ਨਾਲ ਗਲ਼ਾ ਵੱਢ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕਾਂ ਵਿਚ ਘਰ ਦਾ ਮੁਖੀ, ਉਸ ਦਾ ਲੜਕਾ ਤੇ ਦੋ ਨੂੰਹਾਂ ਸਮੇਤ ਨਿੱਜੀ ਡਰਾਈਵਰ ਸ਼ਾਮਲ ਹੈ। ਘਟਨਾ ਦਾ ਪਤਾ ਚੱਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮਾਰੀਆਂ ਗਈਆਂ ਦੋਵੇਂ ਔਰਤਾਂ ਦੇ ਪਤੀ ਪੰਮਾ ਅਤੇ ਸੋਨਾ ਨਸ਼ਾ ਛੁਡਾਉ ਕੇਂਦਰ ਵਿਚ ਇਲਾਜ ਅਧੀਨ ਹਨ। ਘਰ ਦੇ ਨੇੜੇ ਗਲੀ ਵਿਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਨੂੰ ਵੀ ਤੋੜ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਪਰਿਵਾਰ ਨਾਮੀ ਸਮੱਗਲਰਾਂ ਵਿਚ ਜਾਣਿਆ ਜਾਂਦਾ ਸੀ ਤੇ ਇਨ੍ਹਾਂ ਖ਼ਿਲਾਫ਼ ਕਈ ਮਾਮਲੇ ਦਰਜ ਹਨ।
ਉਧਰ ਦੂਜੇ ਪਾਸੇ ਅਬੋਹਰ ਵਿਚ ਪੰਜਾਬ ਪੁਲਿਸ ਦੇ ਸੀ.ਆਈ.ਡੀ. ਵਿਭਾਗ ਵਿਚ ਤਾਇਨਾਤ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਦੀ ਵੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਵੀ ਚਿੰਤਾ ਵਾਲੀ ਗੱਲ ਹੈ ਕਿ ਲੰਘੇ 24 ਘੰਟਿਆਂ ਦੌਰਾਨ ਪੰਜਾਬ ਵਿਚ 11 ਕਤਲ ਦੀਆਂ ਵਾਰਦਾਤਾਂ ਹੋਈਆਂ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …