
ਸੰਗਰੂਰ/ਬਿਊਰੋ ਨਿਊਜ਼
ਚੀਨ ਦੀ ਸਰਹੱਦ ‘ਤੇ ਸ਼ਹੀਦ ਹੋਏ ਸੰਗਰੂਰ ਦੇ ਪਿੰਡ ਤੋਲਾਵਾਲ ਦੇ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਨ ਲਈ ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਐਮ.ਪੀ. ਭਗਵੰਤ ਮਾਨ ਵੀ ਪੁੱਜੇ। ਮਾਨ ਨੇ ਕਿਹਾ ਕਿ ਫੌਜੀ ਜਵਾਨਾਂ ਦੀ ਸ਼ਹੀਦੀ ਦਾ ਕੋਈ ਮੁੱਲ ਨਹੀਂ ਪਾਇਆ ਜਾ ਸਕਦਾ। ਪਰ ਉਨ੍ਹਾਂ ਸੂਬਾ ਸਰਕਾਰ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਤੇ ਪਿੰਡ ਦੇ ਸਕੂਲ ਦਾ ਨਾਮ ਸ਼ਹੀਦ ਦੇ ਨਾਮ ‘ਤੇ ਰੱਖਣ ਦੇ ਫ਼ੈਸਲੇ ਦਾ ਸਵਾਗਤ ਕੀਤਾ।