Breaking News
Home / ਪੰਜਾਬ / ਪੰਜਾਬ ‘ਚ ਰੈਸਟੋਰੈਂਟ ਤੇ ਹੋਟਲ ਵੀ ਖੁੱਲ੍ਹੇ

ਪੰਜਾਬ ‘ਚ ਰੈਸਟੋਰੈਂਟ ਤੇ ਹੋਟਲ ਵੀ ਖੁੱਲ੍ਹੇ

Image Courtesy :punjabijagran

ਚੰਡੀਗੜ੍ਹ : ਪੰਜਾਬ ਸਰਕਾਰ ਨੇ ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਪ੍ਰਾਹੁਣਚਾਰੀ ਸੇਵਾਵਾਂ ਨੂੰ ਆਮ ਵਾਂਗ ਖੋਲ੍ਹ ਦਿੱਤਾ ਹੈ। ਇਸ ਤੋਂ ਪਹਿਲਾਂ, ਰਾਜ ਸਰਕਾਰ ਨੇ ਪੂਜਾ ਅਸਥਾਨ, ਹੋਟਲ, ਰੈਸਟੋਰੈਂਟ, ਹੋਰ ਪ੍ਰਾਹੁਣਚਾਰੀ ਸੇਵਾਵਾਂ ਅਤੇ ਸ਼ਾਪਿੰਗ ਮਾਲਾਂ ਨੂੰ ਪੜਾਅ ਵਾਰ ਖੋਲ੍ਹਣ ਲਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।
ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿਚ ਸਰਕਾਰ ਨੇ ਹਰ ਤਰ੍ਹਾਂ ਦੀਆਂ ਪ੍ਰਾਹੁਣਚਾਰੀ ਸੇਵਾਵਾਂ ਖੋਲ੍ਹਣ ਦੀਆਂ ਸ਼ਰਤਾਂ ਵਿਚ ਢਿੱਲ ਦਿੱਤੀ ਹੈ।
-ਰੈਸਟੋਰੈਂਟਾਂ ਨੂੰ ਰਾਤ 8 ਵਜੇ ਤੱਕ ‘ਡਾਈਨ-ਇਨ’ (ਖਾਣਾ ਖਾਣ) ਦੀ ਸਹੂਲਤ ਦਿੱਤੀ ਹੈ, ਜਿੱਥੇ 50 ਫ਼ੀਸਦੀ ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਹੋਵੇਗੀ। ਮੈਨੇਜਮੈਂਟ ਸੇਵਾਵਾਂ ਪ੍ਰਦਾਨ ਕਰਨ ਲਈ ਤੈਅਸ਼ੁਦਾ ਹਦਾਇਤਾਂ (ਐਸ.ਓ.ਪੀਜ਼) ਦੀ ਪਾਲਣਾ ਕਰੇਗੀ, ਜਿਸ ਤਹਿਤ ਹੋਟਲਾਂ/ ਰੈਸਟੋਰੈਂਟਾਂ ਵਿਚ 50 ਫ਼ੀਸਦੀ ਜਾਂ ਵੱਧ ਤੋਂ ਵੱਧ 50 ਮਹਿਮਾਨਾਂ ਦੇ ਬੈਠਣ ਦੀ ਸਮਰੱਥਾ ਦੀ ਆਗਿਆ ਹੋਵੇਗੀ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ ਮਹਿਮਾਨਾਂ ਤੋਂ ਇਲਾਵਾ ਹੋਰ ਵਿਅਕਤੀਆਂ ਲਈ ਵੀ ਖੁੱਲ੍ਹੇ ਰਹਿਣਗੇ ਪਰ ਹੋਟਲ ਮਹਿਮਾਨਾਂ ਦੇ ਨਾਲ-ਨਾਲ ਬਾਹਰੋਂ ਆਏ ਵਿਅਕਤੀਆਂ ਲਈ ਵੀ ਸਮਾਂ ਰਾਤ 8 ਵਜੇ ਤੱਕ ਰਹੇਗਾ। ਹਾਲਾਂਕਿ ਹੋਟਲਾਂ ਦੀਆਂ ਬਾਰਾਂ ਬੰਦ ਰਹਿਣਗੀਆਂ ਪਰ ਰਾਜ ਦੀ ਆਬਕਾਰੀ ਨੀਤੀ ਤਹਿਤ ਆਗਿਆ ਅਨੁਸਾਰ ਕਮਰਿਆਂ ਅਤੇ ਰੈਸਟੋਰੈਂਟਾਂ ਵਿਚ ਸ਼ਰਾਬ ਵਰਤਾਈ ਜਾ ਸਕਦੀ ਹੈ। ਕੈਟਰਿੰਗ ਸਟਾਫ਼ ਤੋਂ ਛੁੱਟ ਮਹਿਮਾਨਾਂ ਦੀ ਗਿਣਤੀ 50 ਵਿਅਕਤੀਆਂ ਤੋਂ ਵੱਧ ਨਹੀਂ ਹੋਵੇਗੀ।

Check Also

ਕਾਂਗਰਸ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਕੀਤੀ ਜਾਰੀ

ਰਾਣਾ ਕੰਵਰਪਾਲ ਸਿੰਘ ਬਣੇ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਨਵੀਂ ਦਿੱਲੀ/ਬਿਊਰੋ ਨਿਊਜ਼ : ਲੋਕ ਸਭਾ …