Breaking News
Home / ਪੰਜਾਬ / ਬਾਦਲ ਵਲੋਂ ਐਸਟੀਮੇਟ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ

ਬਾਦਲ ਵਲੋਂ ਐਸਟੀਮੇਟ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ

Image Courtesy :oneindia

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਸਕੱਤਰੇਤ ਤੋਂ ਐਲਾਨ ਕੀਤਾ ਗਿਆ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਿਹਤ ਠੀਕ ਨਾ ਹੋਣ ਦੇ ਕਾਰਨ ਸਭਾ ਦੀ ਸਾਲ 2020-21 ਬਾਰੇ ਐਸਟੀਮੇਟ ਕਮੇਟੀ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜੋ ਕਿ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਪ੍ਰਵਾਨ ਕਰ ਲਿਆ ਹੈ। ਸੰਭਵ ਹੈ ਕਿ ਬਾਦਲ ਦੀ ਥਾਂ ਕਿਸੇ ਹੋਰ ਅਕਾਲੀ ਮੈਂਬਰ ਨੂੰ ਇਸ ਥਾਂ ‘ਤੇ ਲਾਇਆ ਜਾਏ। ਇਸ ਕਮੇਟੀ ਦੇ ਚੇਅਰਮੈਨ ਰਾਜਪੁਰਾ ਤੋਂ ਵਿਧਾਇਕ ਕਾਂਗਰਸ ਦੇ ਹਰਦਿਆਲ ਸਿੰਘ ਕੰਬੋਜ ਹਨ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …