ਜਲੰਧਰ : ਪੰਜਾਬ ਜੰਗ-ਏ-ਆਜ਼ਾਦੀ ਫਾਊਂਡੇਸ਼ਨ ਦੇ ਮੈਂਬਰ ਸਕੱਤਰ ਅਤੇ ਇਸ ਯਾਦਗਾਰ ਦੀ ਮੈਨੇਜਿੰਗ ਕਮੇਟੀ ਦੇ ਚੇਅਰਮੈਨ ਡਾ: ਬਰਜਿੰਦਰ ਸਿੰਘ ਹਮਦਰਦ ਨੇ ਜੰਗ- ਏ- ਆਜ਼ਾਦੀ ਯਾਦਗਾਰ ਕਰਤਾਰਪੁਰ ਨਾਲ ਸਬੰਧਿਤ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ।ਸਰਕਾਰ ਨੂੰ ਭੇਜੇ ਗਏ ਆਪਣੇ ਅਸਤੀਫ਼ੇ ਵਿਚ ਉਨ੍ਹਾਂ ਲਿਖਿਆ ਹੈ ਕਿ ਮੌਜੂਦਾ ਹਾਲਾਤ ਦੇ ਮੱਦੇਨਜ਼ਰ ਉਹ ਇਨ੍ਹਾਂ ਅਹੁਦਿਆਂ ‘ਤੇ ਕੰਮ ਕਰਦੇ ਰਹਿਣ ਤੋਂ ਅਸਮਰੱਥ ਹਨ। ਇਥੇ ਇਹ ਵਰਨਣਯੋਗ ਹੈ ਕਿ ਡਾ: ਬਰਜਿੰਦਰ ਸਿੰਘ ਹਮਦਰਦ ਦਾ ਇਸ ਯਾਦਗਾਰ ਦੇ ਸੰਕਲਪ, ਰੂਪ-ਰੇਖਾ ਅਤੇ ਉਸਾਰੀ ਵਿਚ ਪ੍ਰਮੁੱਖ ਯੋਗਦਾਨ ਰਿਹਾ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਸਮੇਂ ਵਿਚ ਇਹ ਯਾਦਗਾਰ ਵਿਉਂਤੀ ਅਤੇ ਉਸਾਰੀ ਗਈ ਸੀ।ਇਹ ਯਾਦਗਾਰ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀ ਦੇਸ਼ ਭਗਤਾਂ ਵਲੋਂ ਦਿੱਤੀਆਂ ਗਈਆਂ ਅਥਾਹ ਕੁਰਬਾਨੀਆਂ ਦੀ ਗੌਰਵ ਗਾਥਾ ਨੂੰ ਬਿਆਨ ਕਰਦੀ ਹੈ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …