Breaking News
Home / ਪੰਜਾਬ / ਡਾ. ਐਸ. ਪੀ. ਸਿੰਘ ਓਬਰਾਏ ਹੁਣ ਖਾੜੀ ਦੇਸ਼ਾਂ ‘ਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵੀ ਵਤਨ ਲਿਆਉਣਗੇ

ਡਾ. ਐਸ. ਪੀ. ਸਿੰਘ ਓਬਰਾਏ ਹੁਣ ਖਾੜੀ ਦੇਸ਼ਾਂ ‘ਚ ਫਸੇ ਹਜ਼ਾਰਾਂ ਭਾਰਤੀਆਂ ਨੂੰ ਵੀ ਵਤਨ ਲਿਆਉਣਗੇ

Image Courtesy :m.dailyhunt

ਅੰਮ੍ਰਿਤਸਰ : ਉੱਘੇ ਸਿੱਖ ਕਾਰੋਬਾਰੀ ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੋਢੀ ਡਾ.ਐੱਸ.ਪੀ. ਸਿੰਘ ਓਬਰਾਏ ਨੇ ਹੁਣ ਖਾੜੀ ਦੇਸ਼ਾਂ ਅੰਦਰ ਫਸੇ ਉੱਤਰੀ ਭਾਰਤ ਨਾਲ ਸਬੰਧਿਤ ਸੈਂਕੜੇ ਵਿਅਕਤੀਆਂ ਨੂੰ ਆਪਣੇ ਖਰਚ ‘ਤੇ ਵਿਸ਼ੇਸ਼ ਚਾਰਟਰਡ ਜਹਾਜ਼ਾਂ ਰਾਹੀਂ ਵਾਪਸ ਵਤਨ ਲੈ ਕੇ ਆਉਣ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ. ਓਬਰਾਏ ਨੇ ਦੱਸਿਆ ਕਿ ਕਰੋਨਾ ਮਹਾਂਮਾਰੀ ਕਾਰਨ ਪੈਦਾ ਹੋਏ ਹਾਲਾਤ ਕਾਰਨ ਅਰਬ ਦੇਸ਼ਾਂ ਅੰਦਰ ਹਜ਼ਾਰਾਂ ਭਾਰਤੀ ਫਸੇ ਹੋਏ ਹਨ। ਉਨ੍ਹਾਂ ਕਿਹਾ ਕਿ ਬੇਸ਼ੱਕ ਦੁਬਈ ਤੋਂ ਭਾਰਤ ਆਉਣ ਲਈ ਰਜਿਸਟਰਡ ਹੋਏ ਲੋਕਾਂ ਨੂੰ ਵਿਸ਼ੇਸ਼ ਜਹਾਜ਼ਾਂ ਰਾਹੀਂ ਲਿਆਂਦਾ ਜਾ ਰਿਹਾ ਹੈ ਪਰ ਸੀਮਤ ਉਡਾਣਾਂ ਹੋਣ ਕਾਰਨ ਬਹੁਤ ਸਮਾਂ ਲੱਗ ਰਿਹਾ ਹੈ, ਜਿਸ ਕਾਰਨ ਦਿਨ ਬ ਦਿਨ ਉੱਥੇ ਬੇਰੁਜ਼ਗਾਰ ਹੋਏ ਲੋਕਾਂ ਦੀ ਹਾਲਤ ਖ਼ਰਾਬ ਹੁੰਦੀ ਜਾ ਰਹੀ ਹੈ। ਡਾ. ਓਬਰਾਏ ਨੇ ਦੱਸਿਆ ਕਿ ਉਨ੍ਹਾਂ ਫ਼ੈਸਲਾ ਕੀਤਾ ਹੈ ਕਿ ਉਹ ਖ਼ੁਦ ਉੱਤਰੀ ਭਾਰਤ ਦੇ 4 ਸੂਬਿਆਂ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਨਾਲ ਸਬੰਧਿਤ ਫਸੇ ਲੋਕਾਂ ਨੂੰ ਵਾਪਸ ਲਿਆਉਣ ਲਈ ਪਹਿਲੇ ਪੜਾਅ ਤਹਿਤ 4 ਚਾਰਟਰਡ ਜਹਾਜ਼ ਬੁੱਕ ਕਰਾ ਕੇ ਵਤਨ ਲੈ ਕੇ ਆਉਣਗੇ।

Check Also

ਕਿਸਾਨ ਆਗੂ ਨਵਦੀਪ ਸਿੰਘ ਜਲਬੇੜਾ ਨੂੰ ਮੋਹਾਲੀ ਏਅਰਪੋਰਟ ਤੋਂ ਕੀਤਾ ਗਿਫ਼ਤਾਰ

ਪਿਛਲੇ ਕਿਸਾਨ ਅੰਦੋਲਨ ਦੌਰਾਨ ਨਵਦੀਪ ਵਾਟਰ ਕੈਨਨ ਬੁਆਏ ਨਾਲ ਹੋਇਆ ਸੀ ਪ੍ਰਸਿੱਧ ਚੰਡੀਗੜ੍ਹ/ਬਿਊਰੋ ਨਿਊਜ਼ : …