ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸੈਕਟਰ-2 ਸਥਿਤ ਘਰ ਦਾ ਘਿਰਾਓ ਕਰਨ ਪੁੱਜੇ। ਉਨ੍ਹਾਂ ਪੰਜਾਬ ਕੈਬਨਿਟ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਬਠਿੰਡਾ ਦੇ ਗੁਰੂ ਨਾਨਕ ਦੇਵ ਥਰਮਲ ਪਲਾਂਟ ਨੂੰ ਮੁੜ ਸ਼ੁਰੂ ਕਰਨ ਦੀ ਥਾਂ ਉਸ ਦੀ ਸੈਂਕੜੇ ਏਕੜ ਜ਼ਮੀਨ ਪੁੱਡਾ ਰਾਹੀਂ ਮਾਫ਼ੀਆ ਨੂੰ ਦਿੱਤੇ ਜਾਣ ਦਾ ਵਿਰੋਧ ਜਤਾਇਆ ਜਿਸ ਕਰ ਕੇ ਚੰਡੀਗੜ੍ਹ ਪੁਲਿਸ ਨੇ ‘ਆਪ’ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਡੱਕ ਦਿੱਤਾ ਅਤੇ ਕਈ ਘੰਟੇ ਬਾਅਦ ਛੱਡਿਆ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਆਗੂਆਂ ਵਿੱਚ ਵਿਰੋਧੀ ਧਿਰ ਦੇ ਆਗੂ ਅਤੇ ਵਿਧਾਇਕ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਮੀਤ ਹੇਅਰ, ਜੈ ਕ੍ਰਿਸ਼ਨ ਸਿੰਘ ਰੋੜੀ, ਸਿਆਸੀ ਰਿਵੀਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਅਤੇ ਯੂਥ ਆਗੂ ਸੰਦੀਪ ਸਿੰਗਲਾ ਸ਼ਾਮਿਲ ਹਨ।
Check Also
‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸਾਧਨਾ ਹੋਈ ਸਮਾਪਤ
ਅੰਮਿ੍ਰਤਸਰ ’ਚ ਪੰਜਾਬ ਦੇ ਵਿਧਾਇਕਾਂ ਨਾਲ ਕਰਨਗੇ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ …