ਭਾਰਤ ਵਿਚ ਇਹ ਅੰਕੜਾ 5 ਲੱਖ ਦੇ ਨੇੜੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤਾਂ ਦਾ ਅੰਕੜਾ 4800 ਵੱਲ ਨੂੰ ਵਧ ਗਿਆ ਹੈ ਅਤੇ ਹੁਣ ਇਹ ਗਿਣਤੀ 4770 ਤੋਂ ਟੱਪ ਗਈ ਹੈ। ਪੰਜਾਬ ਵਿਚ ਐਕਟਿਵ ਮਰੀਜ਼ਾਂ ਦੀ ਗਿਣਤੀ 1457 ਹੈ ਅਤੇ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 120 ਵਿਅਕਤੀਆਂ ਦੀ ਜਾਨ ਵੀ ਚਲੀ ਗਈ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 3200 ਤੋਂ ਜ਼ਿਆਦਾ ਮਰੀਜ਼ ਠੀਕ ਵੀ ਹੋ ਗਏ ਹਨ।
ਉਧਰ ਦੂਜੇ ਪਾਸੇ ਭਾਰਤ ਵਿਚ ਵੀ ਕਰੋਨਾ ਪੀੜਤਾਂ ਦੀ ਗਿਣਤੀ 5 ਲੱਖ ਵੱਲ ਨੂੰ ਜਾ ਰਹੀ ਹੈ ਅਤੇ ਖਬਰਾਂ ਪੜ੍ਹੇ ਜਾਣ ਤੱਕ ਮੁਲਕ ਵਿਚ ਕਰੋਨਾ ਮਰੀਜ਼ਾਂ ਦੀ ਕੁੱਲ ਗਿਣਤੀ 4 ਲੱਖ 92 ਹਜ਼ਾਰ ਨੂੰ ਪਾਰ ਕਰ ਚੁੱਕੀ ਸੀ। ਕੈਨੇਡਾ ਦੇ ਸਮੇਂ ਅਨੁਸਾਰ ਅੱਜ ਸ਼ੁੱਕਰਵਾਰ ਦੀ ਸ਼ਾਮ ਹੁੰਦਿਆਂ ਹੁੰਦਿਆਂ ਭਾਰਤ ਵਿਚ ਕਰੋਨਾ ਦੇ ਕੁੱਲ ਪੀੜਤਾਂ ਦੀ ਗਿਣਤੀ 5 ਲੱਖ ਤੋਂ ਟੱਪ ਜਾਵੇਗੀ।
ਧਿਆਨ ਰਹੇ ਕਿ ਭਾਰਤ ਵਿਚ ਕਰੋਨਾ ਨਾਲ ਹੋਈਆਂ ਮੌਤਾਂ ਦਾ ਅੰਕੜਾ ਵੀ 15 ਹਜ਼ਾਰ 300 ਤੋਂ ਜ਼ਿਆਦਾ ਹੋ ਚੁੱਕਾ ਹੈ ਅਤੇ 2 ਲੱਖ 86 ਹਜ਼ਾਰ ਤੋਂ ਜ਼ਿਆਦਾ ਲੋਕ ਤੰਦਰੁਸਤ ਵੀ ਹੋ ਕੇ ਆਪਣੇ ਘਰੀਂ ਜਾ ਚੁੱਕੇ ਹਨ। ਜ਼ਿਕਰਯੋਗ ਹੈ ਕਿ ਲੰਘੇ 24 ਘੰਟਿਆਂ ਦੌਰਾਨ ਭਾਰਤ ਵਿਚ 17 ਹਜ਼ਾਰ ਤੋਂ ਵੀ ਜ਼ਿਆਦਾ ਕਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਹਨ।
ਇਸਦੇ ਚੱਲਦਿ
ਆਂ ਹਵਾਈ ਮੰਤਰਾਲੇ ਨੇ ਕਮਰਸ਼ੀਅਲ ਅੰਤਰਰਾਸ਼ਟਰੀ ਉਡਾਣਾਂ ‘ਤੇ 15 ਜੁਲਾਈ ਤੱਕ ਪਾਬੰਦੀ ਲਗਾ ਦਿੱਤੀ ਹੈ।