![](https://parvasinewspaper.com/wp-content/uploads/2020/06/f-6-300x150.jpg)
ਓ.ਪੀ. ਸੋਨੀ ਨੇ ਕਿਹਾ – ਇਹ ਕਿਸੇ ਇਕੱਲੇ ਵਿਅਕਤੀ ਦਾ ਫੈਸਲਾ ਨਹੀਂ ਹੋਵੇਗਾ
ਅੰਮ੍ਰਿਤਸਰ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧੀ ਹੈ ਅਤੇ ਇਸ ਦਰਮਿਆਨ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਲੰਘੇ ਕੱਲ੍ਹ ਮੁੜ ਲੌਕ ਡਾਊਨ ਲਗਾਉਣ ਦੇ ਸੰਕੇਤ ਦਿੱਤੇ ਸਨ। ਇਸ ਨੂੰ ਲੈ ਕੇ ਅੱਜ ਸਾਰਾ ਦਿਨ ਚਰਚਾ ਛਿੜੀ ਰਹੀ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸ਼ਨੀਵਾਰ, ਐਤਵਾਰ ਅਤੇ ਹੋਰ ਜਨਤਕ ਛੁੱਟੀ ਵਾਲੇ ਦਿਨ ਮੁਕੰਮਲ ਲੌਕ ਡਾਊਨ ਦਾ ਐਲਾਨ ਕੀਤਾ ਹੋਇਆ ਹੈ।
ਇਸ ਦੇ ਚੱਲਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਇਹ ਕਿਸੇ ਇਕੱਲੇ ਦਾ ਫੈਸਲਾ ਨਹੀਂ ਹੋਵੇਗਾ। ਸਰਕਾਰ ਮਿਲ ਕੇ ਇਸ ਦਾ ਫੈਸਲਾ ਕਰੇਗੀ ਤੇ ਇਸ ਬਾਰੇ ਲੋਕਾਂ ਨੂੰ ਦੱਸ ਦਿੱਤਾ ਜਾਵੇਗਾ। ਅੰਮ੍ਰਿਤਸਰ ਵਿੱਚ ਨਿੱਜੀ ਲੈਬੋਰਟਰੀ ਖਿਲਾਫ ਹੋਈ ਕਾਰਵਾਈ ਬਾਰੇ ਸੋਨੀ ਨੇ ਆਖਿਆ ਕਿ ਕਿਸੇ ਨੂੰ ਵੀ ਸੂਬੇ ਵਿੱਚ ਗ਼ਲਤ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਧਰ ਗਿੱਦੜਬਾਹਾ ਦੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਸ਼ਹਿਰ ਨੂੰ ਚਾਰ ਦਿਨਾਂ ਲਈ ਬੰਦ ਕਰ ਦਿੱਤਾ ਗਿਆ ਹੈ।