ਰੂਸ ਨੂੰ ਪਛਾੜ ਕੇ ਤੀਜੇ ਸਥਾਨ ਵੱਲ ਨੂੰ ਵਧ ਰਿਹਾ ਭਾਰਤ
ਵਾਸ਼ਿੰਗਟਨ/ਬਿਊਰੋ ਨਿਊਜ਼
ਦੁਨੀਆ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 1 ਕਰੋੜ 3 ਲੱਖ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 55 ਲੱਖ 76 ਹਜ਼ਾਰ ਦੇ ਕਰੀਬ ਮਰੀਜ਼ ਸਿਹਤਯਾਬ ਵੀ ਹੋ ਗਏ ਹਨ ਅਤੇ 5 ਲੱਖ ਤੋਂ ਵੱਧ ਲੋਕਾਂ ਦੀ ਮੌਤ ਵੀ ਹੋਈ ਹੈ। ਉਧਰ ਚੀਨ ਵਿਚ ਕਰੋਨਾ ਦੀ ਦੂਜੀ ਲਹਿਰ ਤੋਂ ਬਾਅਦ ਨਵੇਂ ਮਾਮਲੇ ਸਾਹਮਣੇ ਆ ਗਏ ਹਨ ਅਤੇ ਬੀਜਿੰਗ ਦੇ ਨਜ਼ਦੀਕੀ ਇਲਾਕਿਆਂ ਵਿਚ ਫਿਰ ਤੋਂ ਲਾਕ ਡਾਊਨ ਲਗਾ ਦਿੱਤਾ ਗਿਆ ਹੈ।
ਇਸ ਸਮੇਂ ਕਰੋਨਾ ਦੇ ਮਾਮਲੇ ਵਿਚ ਪਹਿਲੇ ਨੰਬਰ ‘ਤੇ ਅਮਰੀਕਾ ਵਿਚ 26 ਲੱਖ 37 ਹਜ਼ਾਰ ਤੋਂ ਵੱਧ ਕੇਸ ਹਨ ਅਤੇ ਬ੍ਰਾਜ਼ੀਲ 13 ਲੱਖ 45 ਹਜ਼ਾਰ ਤੋਂ ਜ਼ਿਆਦਾ ਮਾਮਲਿਆਂ ਨਾਲ ਦੂਜੇ ਨੰਬਰ ‘ਤੇ ਹੈ। ਜੇਕਰ ਭਾਰਤ ਵਿਚ ਇਸੇ ਤਰ੍ਹਾਂ ਮਾਮਲੇ ਵਧਦੇ ਰਹੇ ਤਾਂ ਜਲਦੀ ਹੀ ਉਹ ਰੂਸ ਨੂੰ ਪਿੱਛੇ ਛੱਡ ਕੇ ਤੀਜੇ ਨੰਬਰ ‘ਤੇ ਆ ਜਾਵੇਗਾ। ਰੂਸ ਵਿਚ ਇਸ ਸਮੇਂ 6 ਲੱਖ 41 ਹਜ਼ਾਰ ਤੋਂ ਜ਼ਿਆਦਾ ਮਾਮਲੇ ਹਨ।
Check Also
ਟਰੰਪ ਨੇ ਹਮਾਸ ਨੂੰ ਦਿੱਤੀ ਧਮਕੀ
20 ਜਨਵਰੀ ਤੱਕ ਇਜ਼ਰਾਈਲ ਦੇ ਬੰਧਕਾਂ ਨੂੰ ਕਰੋ ਰਿਹਾਅ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ …