Breaking News
Home / ਦੁਨੀਆ / ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ – 10 ਮੌਤਾਂ

ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ – 10 ਮੌਤਾਂ

ਮ੍ਰਿਤਕਾਂ ਵਿੱਚ ਚਾਰ ਅੱਤਵਾਦੀ ਅਤੇ 5 ਸੁਰੱਖਿਆ ਮੁਲਾਜ਼ਮ ਸ਼ਾਮਲ
ਕਰਾਚੀ/ਬਿਊਰੋ ਨਿਊਜ਼
ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਜ ਸਵੇਰੇ ਹੋਏ ਅੱਤਵਾਦੀ ਹਮਲੇ ਵਿੱਚ ਚਾਰ ਸੁਰੱਖਿਆ ਗਾਰਡ, ਇਕ ਪੁਲਿਸ ਅਫਸਰ ਤੇ ਇਕ ਆਮ ਨਾਗਰਿਕ ਮਾਰਿਆ ਗਿਆ। ਇਸ ਹਮਲੇ ਵਿੱਚ ਸ਼ਾਮਲ ਚਾਰ ਅੱਤਵਾਦੀਆਂ ਨੂੰ ਵੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਪੁਲਿਸ ਨੇ ਇਕ ਵਾਹਨ ਵੀ ਕਬਜ਼ੇ ਵਿੱਚ ਲਿਆ ਹੈ, ਜਿਸ ਵਿੱਚ ਅੱਤਵਾਦੀ ਆਏ ਸਨ। ਜਾਣਕਾਰੀ ਅਨੁਸਾਰ ਸਵੇਰੇ ਕਰੀਬ 11 ਵਜੇ ਅੱਤਵਾਦੀਆਂ ਨੇ ਗੇਟ ‘ਤੇ ਗ੍ਰੇਨੇਡ ਸੁੱਟਿਆ ਅਤੇ ਫਿਰ ਅੰਨ੍ਹੇਵਾਹ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਅੱਤਵਾਦੀਆਂ ਕੋਲੋਂ ਭਾਰੀ ਮਾਤਰਾ ਵਿੱਚ ਹਥਿਆਰ ਵੀ ਬਰਾਮਦ ਹੋਏ ਹਨ। ਬਲੋਚਿਸਤਾਨ ਲਿਬਰੇਸ਼ਨ ਆਰਮੀ ਨਾਲ ਸਬੰਧਤ ਮਜੀਦ ਬ੍ਰਿਗੇਡ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।

Check Also

ਰੂਸ ਨੇ ਅਫਗਾਨਿਸਤਾਨ ’ਚ ਤਾਲਿਬਾਨ ਸਰਕਾਰ ਨੂੰ ਦਿੱਤੀ ਮਾਨਤਾ

  ਤਾਲਿਬਾਨ ਨੇ ਇਸ ਨੂੰ ਬਹਾਦਰੀ ਵਾਲਾ ਫੈਸਲਾ ਦੱਸਿਆ ਨਵੀਂ ਦਿੱਲੀ/ਬਿਊਰੋ ਨਿਊਜ਼ ਅਫਗਾਨਿਸਤਾਨ ’ਚ ਤਾਲਿਬਾਨ …