ਪੁਲਿਸ ਨੇ ਡੋਡਾ ਜ਼ਿਲ੍ਹੇ ਨੂੰ ਅੱਤਵਾਦ ਮੁਕਤ ਐਲਾਨਿਆ
ਸੀ੍ਰਨਗਰ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਅੱਤਵਾਦੀਆਂ ਦੇ ਸਫਾਏ ਵਿਚ ਫੌਜ ਅਤੇ ਪੁਲਿਸ ਨੂੰ ਲਗਾਤਾਰ ਕਾਮਯਾਬੀ ਮਿਲ ਰਹੀ ਹੈ। ਅਨੰਤਨਾਗ ਨੇੜੇ ਸੁਰੱਖਿਆ ਬਲਾਂ ਨੇ ਅੱਜ ਸਵੇਰੇ ਹਿਜਬੁਲ ਮੁਜਾਹਦੀਨ ਦੇ ਕਮਾਂਡਰ ਮਸੂਦ ਸਣੇ 3 ਅੱਤਵਾਦੀਆਂ ਨੂੂੰ ਮਾਰ ਮੁਕਾਇਆ। ਜੰਮੂ ਕਸ਼ਮੀਰ ਦੇ ਡੀਜੀਪੀ ਦਿਲਬਾਗ ਸਿੰਘ ਨੇ ਦੱਸਿਆ ਕਿ ਹੁਣ ਜੰਮੂ ਜੋਨ ਦਾ ਜ਼ਿਲ੍ਹਾ ਡੋਡਾ ਇਕ ਵਾਰ ਫਿਰ ਅੱਤਵਾਦ ਤੋਂ ਮੁਕਤ ਹੋ ਗਿਆ ਹੈ। ਉਨ੍ਹਾਂ ਦੱਸਿਆ ਮਸੂਦ ਡੋਡਾ ਜ਼ਿਲ੍ਹੇ ਦਾ ਆਖਰੀ ਅੱਤਵਾਦੀ ਸੀ। ਮਾਰੇ ਗਏ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ਵਿਚ ਗੋਲੀ ਸਿੱਕਾ ਵੀ ਬਰਾਮਦ ਹੋਇਆ ਹੈ। ਭਾਰਤੀ ਸੁਰੱਖਿਆ ਬਲਾਂ ਵਲੋਂ ਇਕ ਮਹੀਨੇ ਵਿਚ ਹੀ 49 ਅੱਤਵਾਦੀਆਂ ਦਾ ਸਫਾਇਆ ਕਰ ਦਿੱਤਾ ਗਿਆ ਹੈ।
ਉਧਰ ਦੂਜੇ ਪਾਸੇ ਜੰਮੂ ਕਸ਼ਮੀਰ ਦੇ ਵੱਖਵਾਦੀ ਆਗੂ ਅਲੀ ਸ਼ਾਹ ਗਿਲਾਨੀ ਨੇ ਆਲ ਪਾਰਟੀ ਹੂਰੀਅਤ ਕਾਨਫਰੰਸ (ਜੀ) ਤੋਂ ਅਸਤੀਫਾ ਦੇ ਦਿੱਤਾ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …