ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਭਰੀ ਹਾਮੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਦਸ਼ਾ ਜ਼ਾਹਿਰ ਕੀਤਾ ਕਿ ਕਰੋਨਾ ਦੇ ਚੱਲਦਿਆਂ ਪੰਜਾਬ ਦਾ 30 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਨੁਕਸਾਨ ਹੋ ਸਕਦਾ ਹੈ। ਲਾਕਡਾਊਨ ਦੀਆਂ ਚੱਲ ਰਹੀਆਂ ਚਰਚਾਵਾਂ ਸਬੰਧੀ ਕੈਪਟਨ ਨੇ ਕਿਹਾ ਕਿ ਇਸ ਬਾਰੇ ਹਾਲੇ ਕੁਝ ਨਹੀਂ ਕਿਹਾ ਜਾ ਸਕਦਾ ਅਤੇ ਇਹ ਕੋਰੋਨਾ ਦੇ ਹਾਲਾਤ ‘ਤੇ ਨਿਰਭਰ ਕਰਦਾ ਹੈ। ਧਿਆਨ ਰਹੇ ਕਿ ਮੁੱਖ ਮੰਤਰੀ ਲਾਕ ਡਾਊਨ ਲੱਗਣ ਤੋਂ ਬਾਅਦ ਅੱਜ ਪਹਿਲੀ ਵਾਰ ਸਿੱਧੇ ਮੀਡੀਆ ਨਾਲ ਰੂਬਰੂ ਹੋਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੀਡੀਓ ਕਾਨਫਰੰਸ ਜ਼ਰੀਏ ਮੀਡੀਆ ਨਾਲ ਰਾਬਤਾ ਕਰ ਰਹੇ ਸਨ।
ਇਸ ਦੌਰਾਨ ਉਨ੍ਹਾਂ ਨੇ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਕਿਹਾ ਕਿ ਸੂਬਾ ਸਰਕਾਰ ਲਾਂਘਾ ਖੋਲ੍ਹਣ ਨਾਲ ਸਹਿਮਤ ਹੈ, ਪਰ ਪਾਕਿਸਤਾਨ ਵਿੱਚ ਕਰੋਨਾ ਵਾਇਰਸ ਤੇਜੀ ਨਾਲ ਫੈਲ ਰਿਹਾ ਹੈ। ਜੇਕਰ ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦਾ ਖਾਸ ਧਿਆਨ ਰੱਖਿਆ ਜਾ ਸਕਦਾ ਹੈ ਤਾਂ ਅਸੀ ਲਾਂਘਾ ਖੋਲ੍ਹਣ ਦੇ ਹੱਕ ਵਿਚ ਹਾਂ। ਉਨ੍ਹਾਂ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਇਸ ਸਬੰਧੀ ਸਿਫਾਰਸ਼ ਵੀ ਕਰਨਗੇ। ਜ਼ਿਕਰਯੋਗ ਹੈ ਕਿ ਪਾਕਿਸਤਾਨ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਤਿਆਰ ਹੋ ਗਿਆ ਹੈ, ਜਿਸ ਨੂੰ ਕਿ ਲਾਕ ਡਾਊਨ ਦੌਰਾਨ ਬੰਦ ਕਰ ਦਿੱਤਾ ਗਿਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …