Breaking News
Home / ਭਾਰਤ / ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

ਸਿੱਖਾਂ ਬਾਰੇ ਚੁਟਕਲਿਆਂ ‘ਤੇ ਸੁਪਰੀਮ ਕੋਰਟ ਸਖ਼ਤ

10ਨਵੀਂ ਦਿੱਲੀ : ਸਿੱਖਾਂ ਦਾ ਮਜ਼ਾਕ ਬਣਾਉਣ ਵਾਲੇ ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਪਰੀਮ ਕੋਰਟ ਨੇ ਵਿਸ਼ੇਸ਼ ਹੁਕਮ ਦਿੱਤੇ ਹਨ। ਚੁਟਕਲਿਆਂ ‘ਤੇ ਰੋਕ ਲਾਉਣ ਲਈ ਸੁਝਾਵਾਂ ਨੂੰ ਲੈ ਕੇ ਸੁਪਰੀਮ ਕੋਰਟ ਨੇ 6 ਹਫਤਿਆਂ ਦਾ ਸਮਾਂ ਦਿੱਤਾ ਹੈ। ਸਿੱਖ ਭਾਈਚਾਰੇ ਦਾ ਮਜ਼ਾਕ ਉਡਾਉਣ ‘ਤੇ ਰੋਕ ਲਾਉਣ ਵਾਲੀ ਪਟੀਸ਼ਨ ‘ਤੇ ਸੁਣਵਾਈ ਦੌਰਾਨ  ਅਦਾਲਤ ਨੇ ਇਹ ਹੁਕਮ ਜਾਰੀ ਕੀਤੇ ਹਨ। ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਪੂਰੇ ਮਾਮਲੇ ‘ਤੇ ਸੁਝਾਅ ਦੇਣ ਲਈ 5 ਮੈਂਬਰੀ ਕਮੇਟੀ ਬਣਾਈ ਹੈ। ਕਮੇਟੀ ਵਿੱਚ ਸਾਬਕਾ ਜੱਜ ਵੀ ਸ਼ਾਮਲ ਹਨ। ਇਹ ਕਮੇਟੀ ਸਿੱਖਾਂ ਹੀ ਨਹੀਂ ਸਗੋਂ ਸਾਰੇ ਭਾਈਚਾਰੇ ਦੇ ਲੋਕਾਂ ‘ਤੇ ਬਣੇ ਚੁਟਕਲਿਆਂ ਨੂੰ ਰੋਕਣ ਲਈ ਸੁਝਾਅ ਦੇਵੇਗੀ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …