26.3 C
Toronto
Tuesday, May 26, 2026
spot_img
Homeਪੰਜਾਬਪੰਜਾਬ ਵਿਚ ਅੱਜ 'ਸੁਖਬੀਰ ਬਾਦਲ ਮੁਰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ' ਹੁੰਦੀ ਰਹੀ

ਪੰਜਾਬ ਵਿਚ ਅੱਜ ‘ਸੁਖਬੀਰ ਬਾਦਲ ਮੁਰਦਾਬਾਦ ਅਤੇ ਮੋਦੀ ਸਰਕਾਰ ਮੁਰਦਾਬਾਦ’ ਹੁੰਦੀ ਰਹੀ

Image Courtesy : ਏਬੀਪੀ ਸਾਂਝਾ

ਆਮ ਆਦਮੀ ਪਾਰਟੀ ਵਲੋਂ ਖੇਤੀ ਆਰਡੀਨੈਂਸਾਂ ਖਿਲਾਫ ਮੁਜ਼ਾਹਰੇ
ਸੰਗਰੂਰ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਵਲੋਂ ਅੱਜ ਸ਼੍ਰੋਮਣੀ ਅਕਾਲੀ ਦਲ (ਬਾਦਲ) ਖਿਲਾਫ ਪੰਜਾਬ ਵਿਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਪੁਤਲੇ ਵੀ ਫੂਕੇ ਗਏ। ਇਸ ਸਬੰਧੀ ਵਿਰੋਧੀ ਧਿਰ ਦੇ ਆਗੂ ਅਤੇ ‘ਆਪ’ ਵਿਧਾਇਕ ਹਰਪਾਲ ਚੀਮਾ ਅਤੇ ਸੀਨੀਅਰ ਆਗੂ ਅਮਨ ਅਰੋੜਾ ਨੇ ਦੱਸਿਆ ਕਿ ਅੱਜ ਪੰਜਾਬ ਵਿਚ ਸੁਖਬੀਰ ਬਾਦਲ ਦੇ ਪੁਤਲੇ ਫੂਕੇ ਗਏ ਹਨ। ਉਨ੍ਹਾਂ ਦੱਸਿਆ ਕਿ ਸੁਖਬੀਰ ਨੇ ਆਪਣੀ ਪਤਨੀ ਹਰਸਿਮਰਤ ਦੀ ਕੁਰਸੀ ਬਚਾਉਣ ਲਈ ਖੇਤੀ ਆਰਡੀਨੈਂਸਾਂ ਦੀ ਹਮਾਇਤ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ ਪਾਰਟੀ ਕੇਂਦਰ ਵਿਚ ਆਪਣੀ ਵਜ਼ਾਰਤ ਬਚਾਉਣ ਲਈ ਕਿਸਾਨਾਂ ਦੀ ਇਸ ਲੁੱਟ ਖ਼ਿਲਾਫ਼ ਚੁੱਪ ਬੈਠੀ ਹੋਈ ਹੈ। ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਸੁਖਬੀਰ ਬਾਦਲ ਮੁਰਦਾਬਾਦ ਅਤੇ ਕੇਂਦਰ ਦੀ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਗਾਏ ਗਏ।

RELATED ARTICLES
POPULAR POSTS