
ਭਾਰਤ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਲੱਖ ਵੱਲ ਨੂੰ ਵਧੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ ਹੁਣ 5400 ਤੋਂ ਪਾਰ ਹੋ ਗਿਆ ਹੈ। ਸੂਬੇ ਵਿਚ 3760 ਤੋਂ ਜ਼ਿਆਦਾ ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ ਅਤੇ 138 ਵਿਅਕਤੀਆਂ ਦੀ ਕਰੋਨਾ ਕਰਕੇ ਮੌਤ ਵੀ ਹੋ ਗਈ ਹੈ। ਹੁਣ ਪੰਜਾਬ ਵਿਚ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 1550 ਦੇ ਨੇੜੇ ਹੈ।
ਉਧਰ ਭਾਰਤ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 6 ਲੱਖ ਵੱਲ ਨੂੰ ਵਧ ਰਹੀ ਹੈ ਅਤੇ ਹੁਣ ਇਹ ਗਿਣਤੀ 5 ਲੱਖ 70 ਹਜ਼ਾਰ ਤੱਕ ਅੱਪੜ ਚੁੱਕੀ ਹੈ। ਇਸ ਦੇ ਚੱਲਦਿਆਂ 3 ਲੱਖ 35 ਹਜ਼ਾਰ ਤੋਂ ਜ਼ਿਆਦਾ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ ਅਤੇ 17 ਹਜ਼ਾਰ ਦੇ ਲਗਭਗ ਕਰੋਨਾ ਪੀੜਤਾਂ ਦੀ ਜਾਨ ਵੀ ਜਾ ਚੁੱਕੀ ਹੈ। ਧਿਆਨ ਰਹੇ ਕਿ ਭਾਰਤ ਵਿਚ ਲੰਘੇ 24 ਘੰਟਿਆਂ ਦੌਰਾਨ 19 ਹਜ਼ਾਰ ਦੇ ਕਰੀਬ ਨਵੇਂ ਮਾਮਲੇ ਸਾਹਮਣੇ ਆਏ ਹਨ।