ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਕੀਤੀ ਅਪੀਲ
ਨਵੀਂ ਦਿੱਲੀ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਕਾਲ ਦੌਰਾਨ 6ਵੀਂ ਵਾਰ ਅੱਜ ਦੇਸ਼ ਨੂੰ ਸੰਬੋਧਨ ਕੀਤਾ। ਆਪਣੇ 17 ਮਿੰਟ ਦੇ ਭਾਸ਼ਣ ਵਿਚ ਮੋਦੀ ਨੇ ਗਰੀਬ ਪਰਿਵਾਰਾਂ ਲਈ ਕਈ ਰਾਹਤਾਂ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਗਰੀਬ ਕਲਿਆਣ ਸਬੰਧੀ ਯੋਜਨਾਵਾਂ ਨਵੰਬਰ ਤੱਕ ਜਾਰੀ ਰਹਿਣਗੀਆਂ। ਮੋਦੀ ਨੇ ਲੋਕਾਂ ਨੂੰ ਅਨਲੌਕ ਦੌਰਾਨ ਚੌਕਸ ਰਹਿਣ ਅਤੇ ਸਾਵਧਾਨੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲਾਕ ਡਾਊਨ ਦੌਰਾਨ ਗੰਭੀਰਤਾ ਨਾਲ ਨਿਯਮਾਂ ਦਾ ਪਾਲਣ ਕੀਤਾ ਗਿਆ ਸੀ, ਹੁਣ ਸੂਬਾ ਸਰਕਾਰਾਂ ਨੂੰ ਫਿਰ ਉਸੇ ਤਰ੍ਹਾਂ ਗੰਭੀਰਤਾ ਦਿਖਾਉਣ ਦੀ ਜ਼ਰੂਰਤ ਹੈ। ਮੋਦੀ ਨੇ ਕਿਹਾ ਕਿ ਕਰੋਨਾ ਨੂੰ ਰੋਕਣ ਲਈ ਜਿਹੜੇ ਵੀ ਨਿਯਮ ਬਣਾਏ ਗਏ ਹਨ, ਉਨ੍ਹਾਂ ਦਾ ਪਾਲਣ ਜ਼ਰੂਰ ਕਰੋ, ਇਹ ਨਿਯਮ ਸਾਰਿਆਂ ਲਈ ਬਰਾਬਰ ਹਨ। ਉਨ੍ਹਾਂ ਦੱਸਿਆ ਕਿ ਜੇਕਰ ਕਰੋਨਾ ਤੋਂ ਬਚਣਾ ਹੈ ਤਾਂ ਮਾਸਕ ਜ਼ਰੂਰ ਪਹਿਨੋ ਅਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖੋ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …