
ਪੁਲਿਸ ਨੇ ਕੇਸ ਦਰਜ ਕਰਕੇ ਜਾਂਚ ਕੀਤੀ ਸ਼ੁਰੂ
ਹੁਸ਼ਿਆਰਪੁਰ/ਬਿਊਰੋ ਨਿਊਜ਼
ਹੁਸ਼ਿਆਰਪੁਰ ਵਿਚ ਪੈਂਦੇ ਕਸਬਾ ਮਾਹਿਲਪੁਰ ਵਿਚ ਅੱਜ ਸਵੇਰੇ ਬਿਜਲੀ ਬੋਰਡ ਦੇ ਇਕ ਜੂਨੀਅਰ ਇੰਜੀਨੀਅਰ ਨੇ ਦਫਤਰ ਵਿਚ ਪਹੁੰਚਦਿਆਂ ਸਾਰ ਹੀ ਖੁਦਕੁਸ਼ੀ ਕਰ ਲਈ। ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਜੇ.ਈ. ਹਰਜਿੰਦਰ ਸਿੰਘ ਪਿੰਡ ਭਾਮ ਦਾ ਰਹਿਣ ਵਾਲਾ ਸੀ ਅਤੇ ਬਿਜਲੀ ਬੋਰਡ ਦੇ ਮਾਹਿਲਪੁਰ ਸਥਿਤ ਦਫ਼ਤਰ ਵਿਚ ਨੌਕਰੀ ਕਰਦਾ ਸੀ। ਉਹ ਸਵੇਰੇ 9 ਵਜੇ ਤੋਂ ਪਹਿਲਾਂ ਹੀ ਦਫਤਰ ਪਹੁੰਚਿਆ ਅਤੇ ਉਸ ਨੇ ਪੱਖੇ ਨਾਲ ਲਟਕ ਕੇ ਖੁਦਕੁਸ਼ੀ ਕਰ ਲਈ। ਬਾਕੀ ਸਾਰਾ ਦਫਤਰੀ ਸਟਾਫ ਹਰਜਿੰਦਰ ਸਿੰਘ ਦੇ ਖੁਦਕੁਸ਼ੀ ਕਰਨ ਤੋਂ ਬਾਅਦ ਹੀ ਪਹੁੰਚਿਆ। ਧਿਆਨ ਰਹੇ ਕਿ ਅੱਜ ਨਵਾਂਸ਼ਹਿਰ ਅਤੇ ਜ਼ੀਰਾ ਵਿਚ ਵੀ ਇਕ-ਇਕ ਨੌਜਵਾਨ ਨੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਖੁਦਕੁਸ਼ੀ ਕਰ ਲਈ ਹੈ।