ਸੰਗਤਾਂ ਨੂੰ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਦੇ ਦਰਸ਼ਨ ਵੀ ਕਰਵਾਏ
ਅੰਮ੍ਰਿਤਸਰ/ਬਿਊਰੋ ਨਿਊਜ਼
ਅਕਾਲ ਤਖ਼ਤ ਸਾਹਿਬ ਅੰਮ੍ਰਿਤਸਰ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਵੀ ਕੀਤਾ ਗਿਆ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਮੌਕੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਅੱਜ ਦਾ ਦਿਨ ਸਿੱਖ ਕੌਮ ਲਈ ਖ਼ਾਸ ਹੈ, ਕਿਉਂਕਿ ਇਸ ਦਿਨ ਤਖ਼ਤ ‘ਤੇ ਬਿਰਾਜਮਾਨ ਹੋ ਕੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ ਸਨ। ਸਮਾਗਮ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਸ਼ੋਭਿਤ ਗੁਰੂ ਸਾਹਿਬ ਦੀਆਂ ਇਤਿਹਾਸਕ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਦੇ ਸੰਗਤਾਂ ਨੂੰ ਦਰਸ਼ਨ ਵੀ ਕਰਵਾਏ।
Check Also
ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ
ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …