![](https://parvasinewspaper.com/wp-content/uploads/2020/06/e-10-300x168.jpg)
ਹੁਣ ਦਾਖਲਾ ਤੇ ਟਿਊਸ਼ਨ ਫ਼ੀਸ ਵਸੂਲ ਸਕਣਗੇ ਸਕੂਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ ਵਿਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਝਟਕਾ ਦਿੱਤਾ ਹੈ। ਅਦਾਲਤ ਨੇ ਪ੍ਰਾਈਵੇਟ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਪ੍ਰਾਈਵੇਟ ਸਕੂਲ ਟਿਊਸ਼ਨ ਫੀਸ, ਦਾਖਲਾ ਫੀਸ ਅਤੇ ਬੱਸਾਂ ਦਾ ਕਰਾਇਆ ਲੈ ਸਕਦੇ ਹਨ। ਇਸ ਦੇ ਨਾਲ ਹੀ ਹਾਈਕੋਰਟ ਨੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਨੂੰ ਰਾਹਤ ਦਿੰਦਿਆਂ ਕਿਹਾ ਕਿ ਅਧਿਆਪਕਾਂ ਨੂੰ ਪੂਰੀ ਤਨਖਾਹ ਦਿੱਤੀ ਜਾਵੇਗੀ ਤੇ ਉਨ੍ਹਾਂ ਨੂੰ ਨੌਕਰੀ ਤੋਂ ਲਾਂਭੇ ਵੀ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸਕੂਲਾਂ ਨੂੰ ਇਸ ਸਾਲ ਫੀਸਾਂ ਨਾ ਵਧਾਉਣ ਲਈ ਕਿਹਾ ਗਿਆ ਹੈ। ਮਾਪਿਆਂ ਲਈ ਇੰਨੀ ਰਾਹਤ ਜ਼ਰੂਰ ਦਿੱਤੀ ਗਈ ਹੈ ਕਿ ਫ਼ੀਸ ਨਾ ਦੇਣ ਦੀ ਸੂਰਤ ਵਿਚ ਉਹ ਆਪਣੀ ਵਿੱਤੀ ਹਾਲਤ ਸਬੰਧੀ ਬੇਨਤੀ ਕਰ ਸਕਣਗੇ। ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਕਰੋਨਾ ਮਹਾਮਾਰੀ ਦੇ ਚੱਲਦਿਆਂ 31 ਜੁਲਾਈ ਤੱਕ ਸਕੂਲ- ਕਾਲਜ ਬੰਦ ਰੱਖਣ ਲਈ ਕਿਹਾ ਗਿਆ ਹੈ।