ਪਟਿਆਲਾ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਆਪਣੀ ਭਾਈਵਾਲ ਪਾਰਟੀ ਭਾਜਪਾ ਖ਼ਿਲਾਫ਼ ਆਉਂਦੀ 7 ਜੁਲਾਈ ਨੂੰ ਸੂਬੇ ਭਰ ਵਿਚ ਧਰਨੇ ਦੇਣ ਜਾ ਰਹੀ ਹੈ। ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਧ ਰਹੀਆਂ ਤੇਲ ਦੀਆਂ ਕੀਮਤਾਂ ਖ਼ਿਲਾਫ਼ ਅਕਾਲੀ ਦਲ ਸੂਬਾ ਸਰਕਾਰ ਅਤੇ ਕੇਂਦਰ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਜਾ ਰਿਹਾ ਹੈ। ਅਕਾਲੀ ਦਲ ਵਲੋਂ ਮੰਗ ਕੀਤੀ ਜਾਵੇਗੀ ਕਿ ਤੇਲ ਦੀਆਂ ਕੀਮਤਾਂ ਨੂੰ ਘਟਾਇਆ ਜਾਵੇ ਕਿਉਂਕਿ ਅੰਤਰਰਾਸ਼ਟਰੀ ਮਾਰਕੀਟ ਵਿਚ ਤੇਲ ਦੇ ਬੈਰਲ ਦਾ ਰੇਟ ਬਹੁਤ ਘੱਟ ਹੈ। ਇਸੇ ਦੌਰਾਨ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਤੇ ਕੇਂਦਰੀ ਆਬਕਾਰੀ ਡਿਊਟੀ ਘਟਾਉਣ ਦੀ ਅਪੀਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸਮੂਹ ਕਿਸਾਨ ਜਥੇਬੰਦੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧੇ ਦੇ ਚੱਲਦਿਆਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਝੰਡਾ ਚੁੱਕਿਆ ਹੋਇਆ ਹੈ ਅਤੇ ਹਰ ਰੋਜ਼ ਨਾਅਰੇ ਪ੍ਰਦਰਸ਼ਨ ਹੋ ਰਹੇ ਹਨ।
Home / ਪੰਜਾਬ / ਪੈਟਰੋਲ ਅਤੇ ਡੀਜ਼ਲ ਦੀਆਂ ਵਧੀਆਂ ਕੀਮਤਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ 7 ਜੁਲਾਈ ਨੂੰ ਪੰਜਾਬ ਭਰ ‘ਚ ਕੇਂਦਰ ਖਿਲਾਫ ਦੇਵੇਗਾ ਧਰਨੇ
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …