ਭਾਰਤ ਸਰਕਾਰ ਨੇ ਚੀਨ ਦੇ 59 ਐਪ ਕਰ ਦਿੱਤੇ ਬੰਦ – ਚੀਨ ਦੀ ਬੇਚੈਨੀ ਵਧੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੀਨ ਦੇ ਪ੍ਰਸਿੱਧ ਟਿੱਕ ਟੌਪ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪਲ ਐਪ ਸਟੋਰ ਤੋਂ ਹਟਾ ਦਿੱਤਾ ਗਿਆ ਹੈ। ਭਾਰਤ ਨੇ ਚੀਨ ਦੇ 59 ਐਪ ‘ਤੇ ਪਾਬੰਦੀ ਲਗਾ ਦਿੱਤੀ ਸੀ। ਧਿਆਨ ਰਹੇ ਕਿ 2017 ਵਿਚ ਡੋਕਲਾਮ ਵਿਵਾਦ ਦੌਰਾਨ ਰੱਖਿਆ ਮੰਤਰਾਲੇ ਨੇ ਚੀਨ ਦੀ ਸਰਹੱਦ ‘ਤੇ ਤਾਇਨਾਤ ਫੌਜੀ ਜਵਾਨਾਂ ਅਤੇ ਅਫਸਰਾਂ ਨੂੰ 42 ਚਾਈਨਜ਼ ਐਪ ਡਿਲੀਟ ਕਰਨ ਲਈ ਵੀ ਕਿਹਾ ਸੀ ਅਤੇ ਮੰਤਰਾਲੇ ਨੇ ਇਸ ਨੂੰ ਸੁਰੱਖਿਆ ਲਈ ਖਤਰਾ ਦੱਸਿਆ ਸੀ। ਭਾਰਤ ਵਿਚ ਟਿੱਕ ਟੌਕ ਦੇ ਲੱਖਾਂ ਫਾਲੋਅਰਜ਼ ਹਨ। ਸਰਕਾਰ ਦੇ ਇਸ ਫੈਸਲੇ ਨਾਲ ਭਾਰਤ ਵਿਚ ਬਣੇ ਐਪ ਨੂੰ ਅੱਗੇ ਆਉਣ ਦਾ ਮੌਕਾ ਮਿਲੇਗਾ, ਉੱਥੇ ਚੀਨ ਨੂੰ ਵੱਡਾ ਝਟਕਾ ਲੱਗੇਗਾ। ਇਸੇ ਦੌਰਾਨ ਚੀਨ ਤੋਂ ਆ ਰਹੇ ਸਮਾਨ ‘ਤੇ ਲਗਾਮ ਲਗਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।
ਭਾਰਤ ਦੇ ਇਸ ਫੈਸਲੇ ਤੋਂ ਬਾਅਦ ਚੀਨ ਦੀ ਬੇਚੈਨੀ ਵਧ ਗਈ ਹੈ। ਚੀਨੀ ਵਿਦੇਸ਼ ਮੰਤਰੀ ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀ ਇਸ ਗੱਲ ‘ਤੇ ਜ਼ੋਰ ਦੇਣਾ ਚਾਹੁੰਦੇ ਹਾਂ ਕਿ ਚੀਨੀ ਸਰਕਾਰ ਚੀਨੀ ਕਾਰੋਬਾਰਾਂ ਨੂੰ ਅੰਤਰਰਾਸ਼ਟਰੀ ਅਤੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਨ ਲਈ ਕਹਿੰਦੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀ ਇਹ ਜ਼ਿੰਮੇਵਾਰੀ ਹੈ ਕਿ ਉਹ ਚੀਨੀ ਨਿਵੇਸ਼ਕਾਂ ਸਮੇਤ ਅੰਤਰਰਾਸ਼ਟਰੀ ਨਿਵੇਸ਼ਕਾਂ ਦੇ ਕਾਨੂੰਨੀ ਅਧਿਕਾਰਾਂ ਨੂੰ ਕਾਇਮ ਰੱਖੇ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …