Breaking News
Home / ਪੰਜਾਬ / ਆਮ ਆਦਮੀ ਪਾਰਟੀ ਨੇ ਗੁੰਮ ਹੋਈਆਂ ਪਵਿੱਤਰ ਬੀੜਾਂ ਦਾ ਮਾਮਲਾ ਚੁੱਕਿਆ

ਆਮ ਆਦਮੀ ਪਾਰਟੀ ਨੇ ਗੁੰਮ ਹੋਈਆਂ ਪਵਿੱਤਰ ਬੀੜਾਂ ਦਾ ਮਾਮਲਾ ਚੁੱਕਿਆ

Image Courtesy : ਏਬੀਪੀ ਸਾਂਝਾ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਮੰਗਿਆ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਪੰਜਾਬ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ 267 ਦੇ ਕਰੀਬ ਗੁੰਮ ਹੋਈਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਵਿੱਤਰ ਬੀੜਾਂ ਦਾ ਮਾਮਲਾ ਉਠਾਇਆ ਹੈ। ਇਸ ਦੇ ਨਾਲ ਹੀ ‘ਆਪ’ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਲੰਗਰ ਦੀ ਰਸਦ ਵਿਚ ਹੋਏ ਘਪਲੇ ਦੇ ਮਾਮਲੇ ਨੂੰ ਵੀ ਗੰਭੀਰਤਾ ਨਾਲ ਲੈਂਦੇ ਹੋਏ , ਇਨ੍ਹਾਂ ਦੋਵਾਂ ਮਾਮਲਿਆਂ ਵਿਚ ਐਸ.ਜੀ.ਪੀ.ਸੀ. ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੇ ਅਸਤੀਫੇ ਦੀ ਮੰਗ ਕੀਤੀ ਹੈ।
‘ਆਪ’ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਬਲਜਿੰਦਰ ਕੌਰ ਅਤੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਟਾਫ਼ ਮੈਂਬਰ ਵੱਲੋਂ ਪਵਿੱਤਰ ਸਰੂਪ ਗੁੰਮ ਹੋਣ ਸਬੰਧੀ ਲਗਾਏ ਗਏ ਗੰਭੀਰ ਇਲਜ਼ਾਮ ਕਿਸੇ ਵੱਡੀ ਸ਼ਾਜਿਸ ਵੱਲ ਇਸ਼ਾਰਾ ਕਰਦੇ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੁੰਵਰ ਵਿਜੈ ਪ੍ਰਤਾਪ ਸਿੰਘ ਵਾਲੀ ਸਿੱਟ ਨੂੰ ਸੌਂਪ ਦੇਣੀ ਚਾਹੀਦੀ ਹੈ, ਕਿਉਂਕਿ ਉਹ ਪਹਿਲਾਂ ਤੋਂ ਹੀ ਪੰਜਾਬ ਅੰਦਰ ਹੋਈਆਂ ਸਾਰੀਆਂ ਬੇਅਦਬੀਆਂ ਦੇ ਮਾਮਲੇ ਦੀ ਜਾਂਚ ਕਰ ਰਹੇ ਹਨ।

Check Also

ਫਰੀਦਕੋਟ ਦਾ ਡੀਐਸਪੀ ਰਾਜਨਪਾਲ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਗਿ੍ਰਫਤਾਰ

  ਭਿ੍ਰਸ਼ਟਾਚਾਰ ਖਿਲਾਫ ਸਿਫਰ ਟਾਲਰੈਂਸ ਨੀਤੀ ਤਹਿਤ ਹੋਵੇਗੀ ਜਾਂਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ …