ਅੰਮ੍ਰਿਤਸਰ ਤੇ ਬਠਿੰਡਾ ‘ਚ ਹੋਏ ਧਰਨਾ ਪ੍ਰਦਰਸ਼ਨ
ਅੰਮ੍ਰਿਤਸਰ/ਬਿਊਰੋ ਨਿਊਜ਼
ਤੇਲ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਅਤੇ ਮੰਡੀ ਬੋਰਡ ਦੇ ਨਿੱਜੀਕਰਨ ਨੂੰ ਰੋਕਣ ਲਈ ਕਿਸਾਨਾਂ ਨੇ ਅੰਮ੍ਰਿਤਸਰ ਦੇ ਐਸ.ਐਸ.ਪੀ. ਦਫਤਰ ਦੇ ਬਾਹਰ ਧਰਨਾ ਦਿੱਤਾ ਹੈ। ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਪਹੁੰਚੇ ਹੋਏ ਸਨ। ਕਿਸਾਨ ਆਗੂਆਂ ਨੇ ਕਿਹਾ ਕਿ ਸਰਕਾਰ ਦੇ ਇਸ਼ਾਰੇ ‘ਤੇ ਪੁਲਿਸ ਵਲੋਂ ਕਿਸਾਨਾਂ ਨੂੰ ਡਰਾਉਣ ਲਈ ਝੂਠੇ ਪਰਚੇ ਦਰਜ ਕੀਤੇ ਜਾ ਰਹੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਸਬੰਧੀ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਹਨ ਅਤੇ ਹੁਣ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕਰਕੇ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸੇ ਤਰ੍ਹਾਂ ਬਠਿੰਡਾ ਵਿਚ ਵੀ ਕਾਂਗਰਸੀਆਂ ਨੇ ਤੇਲ ਕੀਮਤਾਂ ਵਿਚ ਵਾਧੇ ਖਿਲਾਫ ਧਰਨਾ ਪ੍ਰਦਰਸ਼ਨ ਕੀਤਾ ਅਤੇ ਪ੍ਰਧਾਨ ਮੰਤਰੀ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …