ਵਿਜੇਇੰਦਰ ਸਿੰਗਲਾ ਨੇ ਕਿਹਾ -ਅਦਾਲਤ ਦਾ ਫੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ‘ਚ ਨਹੀਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਫੀਸ ਵਸੂਲੀ ਮਾਮਲੇ ਵਿਚ ਨਿੱਜੀ ਸਕੂਲਾਂ ਨੂੰ ਪੂਰੀ ਫੀਸ ਵਸੂਲਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਦੇ ਇਸ ਫੈਸਲੇ ਖਿਲਾਫ ਪੰਜਾਬ ਸਰਕਾਰ ਹੁਣ ਡਬਲ ਬੈਂਚ ਕੋਲ ਅਪੀਲ ਕਰੇਗੀ। ਪੰਜਾਬ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਨੇ ਇਸ ਸਬੰਧੀ ਕਿਹਾ ਕਿ ਹਾਈਕੋਰਟ ਦਾ ਫ਼ੈਸਲਾ ਮਾਪਿਆਂ ਅਤੇ ਬੱਚਿਆਂ ਦੇ ਹੱਕ ਵਿੱਚ ਨਹੀਂ ਆਇਆ ਅਤੇ ਕੁਝ ਫੈਸਲੇ ਨਿੱਜੀ ਸਕੂਲਾਂ ਦੇ ਅਧਿਆਪਕਾਂ ਅਤੇ ਸਰਕਾਰ ਵੱਲੋਂ ਦਿੱਤੀਆਂ ਦਲੀਲਾਂ ਦੇ ਹੱਕ ਵਿੱਚ ਆਏ ਹਨ। ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਹ ਦਲੀਲ ਵੀ ਦਿੱਤੀ ਸੀ ਕਿ ਕੋਈ ਵੀ ਸਕੂਲ 8 ਫੀਸਦੀ ਤੋਂ ਜ਼ਿਆਦਾ ਆਪਣੀਆਂ ਫ਼ੀਸਾਂ ਵਿੱਚ ਵਾਧਾ ਨਹੀਂ ਕਰ ਸਕਦਾ। ਇਸ ‘ਤੇ ਹਾਈਕੋਰਟ ਨੇ ਸਹਿਮਤੀ ਵੀ ਪ੍ਰਗਟਾਈ ਹੈ। ਸਿੰਗਲਾ ਨੇ ਇਹ ਵੀ ਦੱਸਿਆ ਕਿ ਕੋਈ ਵੀ ਨਿੱਜੀ ਸਕੂਲ ਲਾਕ ਡਾਊਨ ਦੌਰਾਨ ਫੀਸ ਨਹੀਂ ਲੈ ਸਕਦਾ ਅਤੇ ਜੋ ਸਕੂਲ ਆਨਲਾਈਨ ਕਲਾਸਾਂ ਲਗਾ ਰਹੇ ਹਨ, ਉਹ ਟਿਊਸ਼ਨ ਫੀਸ ਹੀ ਲੈ ਸਕਦੇ ਹਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …