Breaking News
Home / ਪੰਜਾਬ / ਪੰਜਾਬ ‘ਚ ਕਰੋਨਾ ਦੇ ਮਾਮਲੇ ਵਧ ਰਹੇ, ਪਰ ਬੱਸਾਂ ‘ਚ ਪੂਰੀਆਂ ਸਵਾਰੀਆਂ ਬਿਠਾਉਣ ਦੀ ਮਿਲ ਗਈ ਛੋਟ

ਪੰਜਾਬ ‘ਚ ਕਰੋਨਾ ਦੇ ਮਾਮਲੇ ਵਧ ਰਹੇ, ਪਰ ਬੱਸਾਂ ‘ਚ ਪੂਰੀਆਂ ਸਵਾਰੀਆਂ ਬਿਠਾਉਣ ਦੀ ਮਿਲ ਗਈ ਛੋਟ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧ ਕੇ 5600 ਦੇ ਨੇੜੇ ਪਹੁੰਚ ਗਈ ਹੈ ਅਤੇ ਹੁਣ ਤੱਕ 3900 ਦੇ ਕਰੀਬ ਕਰੋਨਾ ਪੀੜਤ ਸਿਹਤਯਾਬ ਵੀ ਹੋਏ ਹਨ। ਪੰਜਾਬ ਵਿਚ ਕਰੋਨਾ ਐਕਟਿਵ ਮਰੀਜ਼ਾਂ ਦੀ ਗਿਣਤੀ 1500 ਤੋਂ ਉਪਰ ਹੈ ਅਤੇ ਹੁਣ ਤੱਕ 144 ਵਿਅਕਤੀ ਕਰੋਨਾ ਦੀ ਜੰਗ ਹਾਰ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ ਅਤੇ ਸਰਕਾਰ ਨੇ ਹੁਣ ਅਨਲੌਕ -2 ਤਹਿਤ ਹੋਰ ਰਿਆਇਤਾਂ ਦਿੱਤੀਆਂ ਹਨ। ਪੰਜਾਬ ਸਰਕਾਰ ਨੇ ਕੇਂਦਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਕਿਹਾ ਕਿ ਹੁਣ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਅਤੇ ਦੁਕਾਨਾਂ ਬੰਦ ਕਰਨ ਦਾ ਸਮਾਂ ਵੀ ਰਾਤ 8 ਵਜੇ ਕਰ ਦਿੱਤਾ ਹੈ। ਹੁਣ ਬੱਸਾਂ ਪੂਰੀਆਂ ਸਵਾਰੀਆਂ ਸਮੇਤ ਪੰਜਾਬ ਸਣੇ ਦੂਜੇ ਸੂਬਿਆਂ ਵਿਚ ਵੀ ਜਾ ਸਕਣਗੀਆਂ, ਪਰ ਮਾਸਕ ਪਾਉਣਾ ਲਾਜ਼ਮੀ ਹੋਵੇਗਾ। ਸਰਕਾਰ ਦੇ ਇਸ ਫੈਸਲੇ ‘ਤੇ ਸਿਮਰਜੀਤ ਬੈਂਸ ਹੋਰਾਂ ਨੇ ਵਿਰੋਧ ਪ੍ਰਗਟਾਉਂਦਿਆਂ ਕਿਹਾ ਕਿ ਹੁਣ ਸਰੀਰਕ ਦੂਰੀ ਕਿੱਥੇ ਗਈ। ਉਨ੍ਹਾਂ ਆਖਿਆ ਕਿ ਬੱਸਾਂ ਵਿਚ ਪੂਰੀਆਂ ਸਵਾਰੀਆਂ ਬਿਠਾ ਕੇ ਚਲਾਉਣ ਦਾ ਫੈਸਲਾ ਬਾਦਲ ਪਰਿਵਾਰ ਨੂੰ ਫਾਇਦਾ ਦੇਣ ਲਈ ਕੈਪਟਨ ਸਰਕਾਰ ਨੇ ਲਿਆ ਹੈ।

Check Also

ਪੰਜਾਬ ਪੁਲਿਸ ਦੇ ਏਡੀਜੀਪੀ ਗੁਰਿੰਦਰ ਸਿੰਘ ਢਿੱਲੋਂ ਨੇ ਛੱਡੀ ਨੌਕਰੀ

ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ …