ਹੁਣ ਚੀਨੀ ਸਮਾਨ ਦੇ ਬਾਈਕਾਟ ਦਾ ਮਿਲ ਗਿਆ ਬਹਾਨਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਤਿੰਨ ਸਾਲ ਤੋਂ ਉਪਰ ਹੋ ਗਏ ਹਨ, ਪਰ ਪੰਜਾਬ ਦੇ ਨੌਜਵਾਨਾਂ ਨਾਲ ਸਮਾਰਟ ਫੋਨ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਹੁਣ ਕੈਪਟਨ ਅਮਰਿੰਦਰ ਨੇ ਇਸ ਵਾਅਦੇ ਨੂੰ ਪੂਰਾ ਕਰਨ ਦੇ ਮਾਮਲੇ ਵਿੱਚ ਚੀਨੀ ਸਾਮਾਨ ਦੇ ਬਾਈਕਾਟ ਦੀ ਉਦਾਹਰਨ ਦਿੱਤੀ ਹੈ। ਕੈਪਟਨ ਨੇ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ ਹੀ ਭਾਰਤੀ ਮੋਬਾਈਲ ਕੰਪਨੀ ਕੋਲ ਆਰਡਰ ਦੇ ਚੁੱਕੀ ਹੈ ਅਤੇ ਹੁਣ ਇਹ ਜਾਣਕਾਰੀ ਮਿਲ ਰਹੀ ਹੈ ਕਿ ਇਸ ਕੰਪਨੀ ਵਿਚ ਚੀਨ ਦੀ ਹਿੱਸੇਦਾਰੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਭਾਰਤੀ ਮੋਬਾਇਲ ਕੰਪਨੀ ਦੀ ਚੀਨ ਨਾਲ ਹਿੱਸੇਦਾਰੀ ਦੇ ਚੱਲਦਿਆਂ ਮੋਬਾਇਲਾਂ ਦੇ ਦਿੱਤੇ ਆਰਡਰ ਰੱਦ ਹੋ ਸਕਦੇ ਹਨ।
ਇਸ ਸਬੰਧੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਸਿਰਫ ਪੰਜਾਬ ਸਰਕਾਰ ਦੇ ਬਹਾਨੇ ਹਨ। ਲੌਕਡਾਊਨ ਦੌਰਾਨ ਜਦੋਂ ਪੰਜਾਬ ਦੇ ਵਿਦਿਆਰਥੀਆਂ ਨੂੰ ਸਮਾਰਟਫੋਨ ਦੀ ਸਭ ਤੋਂ ਵੱਧ ਜ਼ਰੂਰਤ ਸੀ, ਉਦੋਂ ਸਰਕਾਰ ਨੇ ਮੋਬਾਈਲ ਨਹੀਂ ਦਿੱਤੇ। ਹੁਣ ਚੀਨ ਦੇ ਬਾਈਕਾਟ ਦਾ ਬਹਾਨਾ ਬਣਾਇਆ ਜਾ ਰਿਹਾ ਹੈ।
Check Also
ਦੇਸ਼ ਅਤੇ ਵਿਦੇਸ਼ਾਂ ’ਚ ਧੂਮਧਾਮ ਨਾਲ ਮਨਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਅੰਮਿ੍ਰਤਸਰ/ਬਿਊਰੋ ਨਿਊਜ਼ : ਪਹਿਲੀ …