Breaking News
Home / ਭਾਰਤ / ਮੋਦੀ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

ਮੋਦੀ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ

1ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ‘ਚ ਕਾਂਗਰਸ ਸਰਕਾਰ ਕੀਤੀ ਬਹਾਲ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅਰੁਣਾਂਚਲ ਪ੍ਰਦੇਸ਼ ਵਿੱਚ ਫਿਰ ਤੋਂ ਕਾਂਗਰਸ ਸਰਕਾਰ ਬਹਾਲ ਕਰਨ ਦਾ ਹੁਕਮ ਦਿੱਤਾ ਹੈ। ਅਦਾਲਤ ਨੇ 15 ਦਸੰਬਰ ਵਾਲੀ ਸਥਿਤੀ ਬਹਾਲ ਕਰਨ ਲਈ ਕਿਹਾ ਹੈ। ਅਦਾਲਤ ਨੇ ਰਾਜਪਾਲ ਵੱਲੋਂ ਬੁਲਾਏ ਗਏ ਵਿਧਾਨ ਸਭਾ ਇਜਲਾਸ ਨੂੰ ਵੀ ਗੈਰ-ਸੰਵਿਧਾਨਕ ਦੱਸਿਆ ਹੈ। ਉੱਤਰਾਖੰਡ ਵਿੱਚ ਮਈ ਮਹੀਨੇ ਵਿੱਚ ਫਲੋਰ ਟੈਸਟ ਕਰਾਉਣ ਦੇ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਮੋਦੀ ਸਰਕਾਰ ਨੂੰ ਦੋ ਮਹੀਨਿਆਂ ਵਿੱਚ ਇਹ ਦੂਜਾ ਵੱਡਾ ਝਟਕਾ ਲੱਗਾ ਹੈ। ਮੁੱਖ ਮੰਤਰੀ ਰਹੇ ਨਬਾਮ ਤੁਕੀ ਨੇ ਇਸ ਫੈਸਲੇ ‘ਤੇ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਦੇਸ਼ ਨੂੰ ਬਚਾ ਲਿਆ ਹੈ। ਅਰੁਣਾਂਚਲ ਪ੍ਰਦੇਸ਼ ਵਿੱਚ ਪਿਛਲੇ ਸਾਲ ਦਸੰਬਰ ਤੋਂ ਰਾਜਨੀਤਕ ਕਸ਼ਮਕਸ਼ੀ ਚੱਲ ਰਹੀ ਹੈ। ਦਸਬੰਰ ਵਿੱਚ ਕਾਂਗਰਸ ਸਰਕਾਰ ਦੇ 42 ਵਿੱਚੋਂ 21 ਵਿਧਾਇਕ ਬਾਗੀ ਹੋ ਗਏ ਸਨ। 16-17 ਦਸੰਬਰ ਨੂੰ ਕਾਂਗਰਸ ਦੇ ਕੁਝ ਵਿਧਾਇਕਾਂ ਨੇ ਭਾਜਪਾ ਨਾਲ ਮਿਲ ਕੇ ਮੁੱਖ ਮੰਤਰੀ ਤੁਕੀ ਖਿਲਾਫ ਬੇ-ਭਰੋਸਗੀ ਮੋਸ਼ਨ ਪੇਸ਼ ਕੀਤਾ ਸੀ। ਇਸ ਵਿੱਚ ਤੁਕੀ ਦੀ ਹਾਰ ਹੋਈ ਸੀ।
ਦੂਜੇ ਪਾਸੇ ਰਾਹੁਲ ਗਾਂਧੀ ਨੇ ਅਰੁਣਾਚਲ ਪ੍ਰਦੇਸ਼ ਸਬੰਧੀ ਸੁਪਰੀਮ ਕੋਰਟ ਦੇ ਫ਼ੈਸਲੇ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਅੱਜ ਇਹ ਕਹਿੰਦੇ ਹੋਏ ਨਿਸ਼ਾਨਾ ਸਾਧਿਆ ਕਿ ਇਹ ਉਨ੍ਹਾਂ ਨੂੰ ਦੱਸਦਾ ਹੈ ਕਿ ਲੋਕਤੰਤਰ ਕੀ ਹੈ। ਉਨ੍ਹਾਂ ਨੇ ਟਵਿਟਰ ‘ਤੇ ਲਿਖਿਆ ਕਿ ਪ੍ਰਧਾਨ ਮੰਤਰੀ ਨੂੰ ਲੋਕਤੰਤਰ ਦਾ ਮਤਲਬ ਸਮਝਾਉਣ ਲਈ ਸੁਪਰੀਮ ਕੋਰਟ ਦਾ ਧੰਨਵਾਦ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …