Breaking News
Home / ਪੰਜਾਬ / ਅਨੁਪਮ ਖੇਰ ਦਾ ਵਿਵਾਦਤ ਟਵੀਟ

ਅਨੁਪਮ ਖੇਰ ਦਾ ਵਿਵਾਦਤ ਟਵੀਟ

Image Courtesy :punjabtoday

ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਕੀਤਾ ਗਲਤ ਇਸਤੇਮਾਲ
ਚੰਡੀਗੜ੍ਹ/ਬਿਊਰੋ ਨਿਊਜ਼
ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਅਨੁਪਮ ਖੇਰ ਇੱਕ ਵਾਰ ਫ਼ਿਰ ਆਪਣੇ ਟਵੀਟ ਨੂੰ ਲੈ ਕੇ ਵਿਵਾਦਾਂ ਵਿਚ ਘਿਰ ਗਏ ਹਨ । ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਤੋਂ ਇੱਕ ਟਵੀਟ ਕੀਤਾ, ਜੋ ਕਿ ਸੋਸ਼ਲ ਮੀਡੀਆ ‘ਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੈ। ਅਨੁਪਮ ਖੇਰ ਨੇ ਭਾਜਪਾ ਦੇ ਬੁਲਾਰੇ ਸੰਪਿਤ ਪਾਤਰਾ ਲਈ ਗੁਰੂ ਗੋਬਿੰਦ ਸਿੰਘ ਜੀ ਦੀਆਂ ਉਚਾਰੀਆਂ ਤੁਕਾਂ ਦਾ ਗ਼ਲਤ ਇਸਤੇਮਾਲ ਕੀਤਾ। ਉਨ੍ਹਾਂ ਲਿਖਿਆ ਹੈ ਕਿ ‘ਸਵਾ ਲਾਖ ਸੇ ਏਕ ਭਿੜਾ ਦੂੰ’। ਅਨੁਪਮ ਦੇ ਅਜਿਹੇ ਟਵੀਟ ਤੋਂ ਸਿੱਖ ਭਾਈਚਾਰੇ ਵਿਚ ਰੋਸ ਪਾਇਆ ਜਾ ਰਿਹਾ ਹੈ।
ਅਨੁਪਮ ਖੇਰ ਦੇ ਵਿਵਾਦਤ ਟਵੀਟ ਤੋਂ ਬਾਅਦ ਪੰਜਾਬ ਵਿਚ ਸਿਆਸਤ ਵੀ ਗਰਮਾ ਗਈ ਹੈ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅਨੁਪਮ ਖੇਰ ਨੂੰ ਭਾਜਪਾ ਵਿਚੋਂ ਬਾਹਰ ਕੱਢਣ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਰਵਨੀਤ ਬਿੱਟੂ ਅਤੇ ਰਾਜਾ ਵੜਿੰਗ ਨੇ ਵੀ ਖੇਰ ਨੂੰ ਆਪਣੀ ਗਲਤੀ ਲਈ ਮੁਆਫੀ ਮੰਗਣ ਲਈ ਕਿਹਾ ਹੈ।
ਉਧਰ ਦੂਜੇ ਪਾਸੇ ਅਨੁਪਮ ਖੇਰ ਦੀ ਪਤਨੀ ਅਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਕਿਰਨ ਖੇਰ ਖਿਲਾਫ ਵੀ ਪੰਜਾਬ ਯੂਨੀਵਰਸਿਟੀ ਵਿਚ ਪ੍ਰਦਰਸ਼ਨ ਕੀਤਾ ਗਿਆ। ਵਿਦਿਆਰਥੀ ਯੂਨੀਅਨ ਦਾ ਇਲਜ਼ਾਮ ਸੀ ਕਿ ਦੇਸ਼ ਵਿਚ ਮਹਿੰਗਾਈ ਵਧ ਰਹੀ ਹੈ ਅਤੇ ਕਿਰਨ ਖੇਰ ਲੋਕਾਂ ਦਾ ਹਾਲ ਜਾਣਨ ਲਈ ਬਾਹਰ ਨਹੀਂ ਨਿਕਲਦੇ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਨੰਗਲ ਡੈਮ ’ਤੇ ਕੇਂਦਰੀ ਸੁਰੱਖਿਆ ਬਲ ਤਾਇਨਾਤ ਕਰਨ ਦਾ ਕੀਤਾ ਵਿਰੋਧ

ਕਿਹਾ : ਪੰਜਾਬ ਪੁਲਿਸ ਡੈਮ ਦੀ ਕਰ ਰਹੀ ਹੈ ਸੁਰੱਖਿਆ, ਕੇਂਦਰ ਸਰਕਾਰ ਆਪਣਾ ਫੈਸਲਾ ਲਵੇ …