ਭਾਰਤ ਵਾਲੇ ਪਾਸਿਓਂ ਕਰਤਾਰਪੁਰ ਲਾਂਘਾ ਬੋਰੀਆਂ ਰੱਖ ਕੇ ਕੀਤਾ ਗਿਆ ਹੈ ਬੰਦ
ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੇ ਕੇਂਦਰ ਸਰਕਾਰ ਤੋਂ ਭਾਰਤ ਵਾਲੇ ਪਾਸਿਓਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹੇ ਜਾਣ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ 8 ਜੂਨ ਨੂੰ ਸਾਰੇ ਧਾਰਮਿਕ ਅਸਥਾਨ ਖੋਲ੍ਹ ਦਿੱਤੇ ਗਏ ਸਨ ਅਤੇ ਹੁਣ ਸਿੱਖ ਸੰਗਤ ਲਈ ਕਰਤਾਰਪੁਰ ਸਾਹਿਬ ਲਾਂਘਾ ਵੀ ਖੋਲ੍ਹਣਾ ਚਾਹੀਦਾ ਹੈ। ਧਿਆਨ ਰਹੇ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਭਾਰਤ ਅਤੇ ਪਾਕਿ ਨੇ ਆਪੋ-ਆਪਣੇ ਪਾਸੇ ਦੇ ਲਾਂਘੇ ਬੰਦ ਕਰ ਦਿੱਤੇ ਸਨ ਅਤੇ ਪਿਛਲੇ ਦਿਨੀਂ ਪਾਕਿਸਤਾਨ ਨੇ ਆਪਣੇ ਵਾਲੇ ਪਾਸੇ ਦਾ ਲਾਂਘਾ ਖੋਲ੍ਹ ਦਿੱਤਾ ਸੀ।
ਇਸੇ ਦੌਰਾਨ ਡੇਰਾ ਬਾਬਾ ਨਾਨਕ ਵਿਚ ਬਣੇ ਯਾਤਰੀ ਟਰਮੀਨਲ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਰਸਤੇ ਨੂੰ ਮਾਨਸੂਨ ਦੇ ਮੱਦੇਨਜ਼ਰ ਬੰਦ ਕਰ ਦਿੱਤਾ ਗਿਆ ਹੈ। ਲੈਂਡਪੋਰਟ ਅਥਾਰਿਟੀ ਨੂੰ ਖਦਸ਼ਾ ਸੀ ਕਿ ਬਰਸਾਤ ਦੌਰਾਨ ਰਾਵੀ ਦਾ ਪੱਧਰ ਵਧਣ ਕਾਰਨ ਪਾਣੀ ਯਾਤਰੀ ਟਰਮੀਨਲ ਵਿਚ ਦਾਖਲ ਹੋ ਸਕਦਾ ਹੈ। ਇਸੇ ਲਈ ਮਿੱਟੀ ਤੇ ਰੇਤ ਦੀਆਂ ਭਰੀਆਂ ਬੋਰੀਆਂ ਨਾਲ ਰਾਹ ਬੰਦ ਕੀਤਾ ਗਿਆ ਹੈ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …