![](https://parvasinewspaper.com/wp-content/uploads/2020/06/2020_3image_13_42_564327042dhindsaa2-ll-300x221.jpg)
ਕਿਹਾ – ਬਾਦਲਾਂ ਤੇ ਕਾਂਗਰਸ ਨੂੰ ਟੱਕਰ ਦੇਣ ਲਈ ਇਕ ਮੰਚ ‘ਤੇ ਇਕੱਠੇ ਹੋਣਾ ਪਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼
ਸੁਖਦੇਵ ਸਿੰਘ ਢੀਂਡਸਾ ਨੇ ਬਾਦਲਾਂ ਤੋਂ ਵੱਖ ਹੋ ਕੇ ਬਗਾਵਤ ਦਾ ਝੰਡਾ ਚੁੱਕਿਆ ਹੋਇਆ ਹੈ, ਪਰ ਅਜੇ ਤੱਕ ਉਨ੍ਹਾਂ ਕੋਈ ਵੱਖਰੀ ਪਾਰਟੀ ਨਹੀਂ ਬਣਾਈ। ਇਸੇ ਦੌਰਾਨ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਵਲੋਂ ਕੀਤੀ ਪ੍ਰਧਾਨਗੀ ਦੀ ਪੇਸ਼ਕਸ਼ ਵੀ ਠੁਕਰਾ ਦਿੱਤੀ ਹੈ। ਧਿਆਨ ਰਹੇ ਕਿ ਟਕਸਾਲੀ ਅਕਾਲੀ ਦਲ ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਢੀਂਡਸਾ ਨੂੰ ਪ੍ਰਧਾਨਗੀ ਦੀ ਪੇਸ਼ਕਸ਼ ਕੀਤੀ ਸੀ। ਇਸ ਸਬੰਧੀ ਸੁਖਦੇਵ ਢੀਂਡਸਾ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਦਿਲ ਵਿੱਚ ਬ੍ਰਹਮਪੁਰਾ ਦਾ ਸਤਿਕਾਰ ਹੈ ਪਰ ਕੋਈ ਵੀ ਅਹੁਦਾ ਜਾਂ ਪਾਰਟੀ ਸ਼ਰਤਾਂ ਨਾਲ ਨਹੀਂ ਚਲਾਈ ਜਾ ਸਕਦੀ। ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਮੌਜੂਦਾ ਸਿਆਸੀ ਮਾਹੌਲ ਦੇ ਮੱਦੇਨਜ਼ਰ ਜੇ ਹਮਖ਼ਿਆਲ ਆਗੂ ਬਾਦਲਾਂ ਤੇ ਕਾਂਗਰਸ ਤੋਂ ਸੂਬੇ ਨੂੰ ਮੁਕਤ ਕਰਾਉਣਾ ਚਾਹੁੰਦੇ ਹਨ ਤਾਂ ਇੱਕ ਮੰਚ ‘ਤੇ ਇਕੱਤਰ ਹੋਣਾ ਪਵੇਗਾ।