Breaking News
Home / ਪੰਜਾਬ / ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਹਜ਼ਾਰ ਨੂੰ ਢੁੱਕੀ

ਪੰਜਾਬ ਵਿਚ ਕਰੋਨਾ ਪੀੜਤਾਂ ਦੀ ਗਿਣਤੀ 6 ਹਜ਼ਾਰ ਨੂੰ ਢੁੱਕੀ

Image Courtesy :jagbani(punjabkesar)

ਰੈਵਨਿਊ ਅਦਾਲਤਾਂ ਦੇ ਕੰਮਕਾਜ ‘ਤੇ 31 ਜੁਲਾਈ ਤੱਕ ਰੋਕ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 6 ਹਜ਼ਾਰ ਵੱਲ ਨੂੂੰ ਵਧਦਿਆਂ 5700 ਤੋਂ ਟੱਪ ਚੁੱਕੀ ਹੈ। ਪੰਜਾਬ ਵਿਚ 4 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਿਹਤਯਾਬ ਵੀ ਹੋਏ ਅਤੇ ਹੁਣ ਤੱਕ ਕਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 1600 ਦੇ ਕਰੀਬ ਹੈ। ਧਿਆਨ ਰਹੇ ਕਿ ਪੰਜਾਬ ਵਿਚ ਕਰੋਨਾ ਕਰਕੇ 150 ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਸੇ ਦੌਰਾਨ ਅੱਜ ਜਲੰਧਰ ਵਿਚ ਕਰੋਨਾ ਦੇ 18 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
ਇਸ ਦੇ ਚੱਲਦਿਆਂ ਕੋਰੋਨਾ ਵਾਇਰਸ ਕਾਰਨ ਪੰਜਾਬ ਦੀਆਂ ਰੈਵਨਿਊ ਅਦਾਲਤਾਂ ਦੇ ਕੰਮਕਾਜ ‘ਤੇ ਲੱਗੀ ਰੋਕ ਨੂੰ ਹੁਣ 31 ਜੁਲਾਈ ਤੱਕ ਵਧਾ ਦਿੱਤਾ ਗਿਆ ਹੈ। ਸਾਰੀਆਂ ਅਦਾਲਤਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ ਕਿ ਉਹ 31 ਜੁਲਾਈ ਤੱਕ ਕੋਈ ਵੀ ਆਖਰੀ ਫੈਸਲਾ ਨਾ ਸੁਣਾਉਣ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …