4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਵਿਆਹ ਕਰਵਾ ਕੇ ਵਿਦੇਸ਼ ਭੱਜੇ ਲਾੜਿਆਂ 'ਤੇ ਸਖਤ ਕਾਰਵਾਈ

ਵਿਆਹ ਕਰਵਾ ਕੇ ਵਿਦੇਸ਼ ਭੱਜੇ ਲਾੜਿਆਂ ‘ਤੇ ਸਖਤ ਕਾਰਵਾਈ

Image Courtesy :jagbani(punjabkesar)

450 ਲਾੜਿਆਂ ਦੇ ਪਾਸਪੋਰਟ ਕੀਤੇ ਗਏ ਰੱਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਵਿਆਹ ਕਰਵਾ ਕੇ ਪਤਨੀਆਂ ਨੂੰ ਧੋਖਾ ਦੇ ਕੇ ਵਿਦੇਸ਼ ਭੱਜੇ ਲਾੜਿਆਂ ‘ਤੇ ਹੁਣ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਚੰਡੀਗੜ੍ਹ ਦੇ ਰੀਜ਼ਨਲ ਪਾਸਪੋਰਟ ਦਫਤਰ ਨੇ 450 ਦੇ ਕਰੀਬ ਅਜਿਹੇ ਲਾੜਿਆਂ ਦੇ ਪਾਸਪੋਰਟ ਰੱਦ ਕਰ ਦਿੱਤੇ, ਜਿਹੜੇ ਵਿਆਹ ਤੋਂ ਬਾਅਦ ਪਤਨੀਆਂ ਨੂੰ ਧੋਖਾ ਦੇ ਕੇ ਵਿਦੇਸ਼ ਭੱਜ ਗਏ ਸਨ। ਇਸ ਤੋਂ ਇਲਾਵਾ 83 ਲਾੜੇ ਅਜਿਹੀ ਕਾਰਵਾਈ ਤੋਂ ਬਾਅਦ ਭਾਰਤ ਵਾਪਸ ਵੀ ਪਰਤ ਆਏ ਹਨ। ਇਸ ਦੌਰਾਨ ਰੀਜ਼ਨਲ ਪਾਸਪੋਰਟ ਦਫਤਰ ਚੰਡੀਗੜ੍ਹ ਨੇ ਕੈਨੇਡਾ, ਬ੍ਰਿਟੇਨ ਅਤੇ ਅਮਰੀਕਾ ਸਮੇਤ ਕਈ ਹੋਰ ਦੇਸ਼ਾਂ ਨੂੰ ਅਜਿਹੇ ਭਾਰਤੀਆਂ ਖਿਲਾਫ ਕਾਰਵਾਈ ਲਈ ਲਿਖਿਆ ਹੈ, ਜੋ ਵਿਆਹ ਕਰਨ ਤੋਂ ਬਾਅਦ ਪਤਨੀਆਂ ਨੂੰ ਧੋਖਾ ਦੇ ਕੇ ਵਿਦੇਸ਼ ਭੱਜ ਗਏ । ਜ਼ਿਕਰਯੋਗ ਹੈ ਕਿ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਦੇ 20 ਹਜ਼ਾਰ ਜ਼ਿਆਦਾ ਅਜਿਹੇ ਲਾੜੇ ਹਨ, ਜੋ ਵਿਆਹ ਤੋਂ ਬਾਅਦ ਵਿਦੇਸ਼ ਚਲੇ ਗਏ ਹਨ।

RELATED ARTICLES
POPULAR POSTS