Breaking News
Home / ਭਾਰਤ / ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ

ਮੱਧ ਪ੍ਰਦੇਸ਼ ‘ਚ ਸ਼ਿਵਰਾਜ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ

ਭੁਪਾਲ : ਮੱਧ ਪ੍ਰਦੇਸ਼ ਵਿਚ ਸ਼ਿਵਰਾਜ ਸਿੰਘ ਚੌਹਾਨ ਦੀ ਅਗਵਾਈ ਵਾਲੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਗਿਆ ਅਤੇ ਭਾਜਪਾ ਸਰਕਾਰ ਦੇ ਨਵੇਂ 28 ਮੰਤਰੀਆਂ ਨੂੰ ਸਹੁੰ ਚੁਕਾਈ ਗਈ। ਇਨ੍ਹਾਂ ਨਵੇਂ ਮੰਤਰੀਆਂ ਵਿੱਚ 12 ਜੋਤੀ ਸਿੰਧੀਆ ਸਮਰਥਕ ਵੀ ਸ਼ਾਮਲ ਹਨ, ਜਿਨ੍ਹਾਂ ਨੇ ਮਾਰਚ ਵਿੱਚ ਕਾਂਗਰਸ ਤੋਂ ਅਸਤੀਫ਼ਾ ਦੇਣ ਨਾਲ ਰਾਜ ਦੀ ਕਮਲਨਾਥ ਸਰਕਾਰ ਡਿੱਗ ਗਈ ਸੀ। ਸਿੰਧੀਆ ਪੱਖੀ ਜਿਨ੍ਹਾਂ 12 ਜਣਿਆਂ ਨੂੰ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਵਿੱਚੋਂ ਇਸ ਵੇਲੇ ਕੋਈ ਵੀ ਵਿਧਾਨ ਸਭਾ ਦਾ ਮੈਂਬਰ ਨਹੀਂ ਹੈ। ਦੇਸ਼ ਵਿਚ ਪਹਿਲੀ ਵਾਰ ਇੰਨੇ ਵੱਡੇ ਗੈਰ ਵਿਧਾਇਕਾਂ ਨੂੰ ਕਿਸੇ ਰਾਜ ਦੇ ਮੰਤਰੀ ਮੰਡਲ ਵਿਚ ਸ਼ਾਮਲ ਕੀਤਾ ਗਿਆ ਹੈ। ਧਿਆਨ ਰਹੇ ਕਿ ਰਾਜਪਾਲ ਆਨੰਦੀਬੇਨ ਪਟੇਲ ਨੇ ਰਾਜ ਭਵਨ ਵਿਖੇ ਕੈਬਨਿਟ ਦੇ ਵਿਸਥਾਰ ਲਈ ਸਮਾਰੋਹ ਦੌਰਾਨ 20 ਕੈਬਨਿਟ ਅਤੇ ਅੱਠ ਰਾਜ ਮੰਤਰੀਆਂ ਨੂੰ ਸਹੁੰ ਚੁਕਾਈ।

Check Also

ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਹੁਲ ਗਾਂਧੀ ਦੇ ਭਾਸ਼ਨਾਂ ’ਤੇ ਲਿਆ ਨੋਟਿਸ

ਭਾਜਪਾ ਅਤੇ ਕਾਂਗਰਸ ਦੇ ਪ੍ਰਧਾਨ ਕੋਲੋਂ 29 ਅਪ੍ਰੈਲ ਤੱਕ ਮੰਗਿਆ ਜਵਾਬ ਨਵੀਂ ਦਿੱਲੀ/ਬਿਊਰੋ ਨਿਊਜ਼ : …