Breaking News
Home / ਦੁਨੀਆ / ਫਰਾਂਸ ‘ਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਡਿਪਟੀ ਮੇਅਰ ਬਣਿਆ

ਫਰਾਂਸ ‘ਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਡਿਪਟੀ ਮੇਅਰ ਬਣਿਆ

ਪੈਰਿਸ : ਫਰਾਂਸ ਦੇ ਇਤਿਹਾਸ ਵਿੱਚ ਪਹਿਲੀ ਵਾਰ ਦਸਤਾਰਧਾਰੀ ਸਿੱਖ ਮਿਊਂਸਿਪੈਲਿਟੀ ਦੀਆਂ ਚੋਣਾਂ ਵਿੱਚ ਡਿਪਟੀ ਮੇਅਰ ਚੁਣਿਆ ਗਿਆ ਹੈ। ਬੋਬੀਨੀ ਸ਼ਹਿਰ ਤੋਂ ਚੋਣ ਜਿੱਤਿਆ ਨੌਜਵਾਨ ਰਣਜੀਤ ਸਿੰਘ ਗੁਰਾਇਆ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਸੇਖਾ ਨਾਲ ਸਬੰਧ ਰੱਖਦਾ ਹੈ। ਜ਼ਿਕਰਯੋਗ ਹੈ ਕਿ ਰਣਜੀਤ ਸਿੰਘ ਗੁਰਾਇਆ ਨੂੰ 2004 ਵਿੱਚ ਸਿੱਖ ਹੋਣ ਕਾਰਨ ਸਕੂਲ ਤੋਂ ਬਾਹਰ ਕੱਢ ਦਿੱਤਾ ਗਿਆ ਸੀ ਪਰ ਅੱਜ ਲੋਕਾਂ ਦੇ ਪਿਆਰ ਦੀ ਬਦੌਲਤ ਉਹ ਇਸ ਅਹੁਦੇ ਤੱਕ ਪਹੁੰਚਿਆ ਹੈ। ਰਣਜੀਤ ਸਿੰਘ ਨੇ ਸੋਬਨ ਯੂਨੀਵਰਸਿਟੀ ਤੋਂ ਕਾਨੂੰਨ ਵਿਸ਼ੇ ਦੀ ਪੜ੍ਹਾਈ ਕੀਤੀ ਹੋਈ ਹੈ ਤੇ ਸਿਖਜ਼ ਆਫ ਫਰਾਂਸ ਸੰਸਥਾ ਦਾ ਪ੍ਰਧਾਨ ਹੈ। ਇਸ ਮੌਕੇ ਰਣਜੀਤ ਸਿੰਘ ਨੇ ਮੇਅਰ ਅਬਦੁਲ ਸੈਦੀ ਅਤੇ ਚੋਣਾਂ ਵਿੱਚ ਉਨ੍ਹਾਂ ਦਾ ਸਾਥ ਦੇਣ ਵਾਲੇ ਲੋਕਾਂ ਦਾ ਧੰਨਵਾਦ ਕੀਤਾ।

Check Also

ਡੈਲਾਵੇਅਰ ਦੇ ਆਗੂਆਂ ਨੇ ਵਿਸਾਖੀ ਮੌਕੇ ਭੰਗੜੇ ਨਾਲ ਬੰਨ੍ਹਿਆ ਰੰਗ

ਭਾਰਤ ‘ਚ ਤਿਆਰ ਕੀਤੀ ਗਈ ਸੀ ਪੁਸ਼ਾਕ; ਅਮਰੀਕੀ ਆਗੂਆਂ ਨੇ ਪਾਈ ਧਮਾਲ ਨਿਊ ਕੈਸਲ/ਬਿਊਰੋ ਨਿਊਜ਼ …