ਲੰਡਨ : ਬਰਤਾਨਵੀ ਪ੍ਰਧਾਨ ਮੰਤਰੀ ਨੇ ਇੱਕ ਇੰਟਰਵਿਊ ਦੌਰਾਨ ਆਪਣੀ ਸਰੀਰਕ ਤੰਦਰੁਸਤੀ ਦਿਖਾਉਣ ਲਈ ਡੰਡ ਬੈਠਕਾਂ ਮਾਰ ਕੇ ਦਿਖਾਈਆਂ ਤੇ ਕਿਹਾ, ‘ਮੈਂ ਹੁਣ ਕਸਾਈ ਦੇ ਕੁੱਤੇ ਵਾਂਗ ਫਿੱਟ ਹਾਂ।’ ਜ਼ਿਕਰਯੋਗ ਹੈ ਕਿ ਤਕਰੀਬਨ ਇੱਕ ਮਹੀਨਾ ਪਹਿਲਾਂ ਉਹ ਕਰੋਨਾਵਾਇਰਸ ਤੋਂ ਪੀੜਤ ਹੋਣ ਮਗਰੋਂ ਹਸਪਤਾਲ ਦਾਖਲ ਸਨ। ਇਸ ਇੰਟਰਵਿਊ ਦੌਰਾਨ ਜੌਹਨਸਨ ਨੇ ਲੌਕਡਾਊਨ ਦੀਆਂ ਪਾਬੰਦੀਆਂ ਖਤਮ ਹੋਣ ਮਗਰੋਂ ਬਰਤਾਨੀਆ ਨੂੰ ਮੁੜ ਲੀਹ ‘ਤੇ ਲਿਆਉਣ ਸਬੰਧੀ ਆਪਣੀਆਂ ਯੋਜਨਾਵਾਂ ਦਾ ਖੁਲਾਸਾ ਕੀਤਾ। ਇਸ ਮੌਕੇ ਉਹ ਇਹ ਵੀ ਦੱਸਣਾ ਚਾਹੁੰਦੇ ਸੀ ਕਿ ਕਰੋਨਾ ਵਾਇਰਸ ਕਾਰਨ ਹਸਪਤਾਲ ਦਾਖਲ ਰਹਿਣ ਤੋਂ ਬਾਅਦ ਹੁਣ ਉਹ ਸਰੀਰਕ ਤੰਦਰੁਸਤੀ ਹਾਸਲ ਕਰ ਚੁੱਕੇ ਹਨ। ਉਨ੍ਹਾਂ ਕਿਹਾ, ‘ਮੈਂ ਹੁਣ ਕਸਾਈ ਦੇ ਕੁੱਤੇ ਵਾਂਗ ਤੰਦਰੁਸਤ ਹਾਂ। ਕੀ ਤੁਸੀਂ ਮੈਨੂੰ ਡੰਡ ਬੈਠਕਾਂ ਮਾਰਦੇ ਹੋਏ ਦੇਖਣਾ ਚਾਹੁੰਦੇ ਹੋ?’ ਇੰਨਾ ਕਹਿ ਕੇ ਉਨ੍ਹਾਂ ਸਟੇਜ ‘ਤੇ ਹੀ ਕੁਝ ਡੰਡ ਬੈਠਕਾਂ ਮਾਰ ਕੇ ਦਿਖਾਈਆਂ। ਉਨ੍ਹਾਂ ਕਿਹਾ, ‘ਦੇਸ਼ ਹੁਣ ਅੱਗੇ ਵੱਧ ਰਿਹਾ ਹੈ ਅਤੇ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ। ਮੈਂ ਅਜਿਹਾ ਪਹਿਲਾਂ ਕਦੀ ਮਹਿਸੂਸ ਨਹੀਂ ਕੀਤਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …