ਅੰਮ੍ਰਿਤਸਰ : ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਵਲੋਂ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ 181ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ 28 ਜੂਨ ਨੂੰ ਮਨਾਏ ਜਾਣ ਤੋਂ ਬਾਅਦ 29 ਜੂਨ ਨੂੰ ਪੀਜੀਪੀਸੀ ਵਲੋਂ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਬਰਸੀ ਸਮਾਗਮ ਮਨਾਇਆ ਗਿਆ ਹੈ। ਇਸ ਸਬੰਧੀ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ 27 ਜੂਨ ਨੂੰ ਅਖੰਡ ਪਾਠ ਪ੍ਰਕਾਸ਼ ਕਰਵਾਏ ਗਏ ਸਨ, ਜਿਨ੍ਹਾਂ ਦੇ ਭੋਗ ਪਾਏ ਗਏ। ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ ਕੀਤੀ ਗਈ ਅਤੇ ਮਹਾਰਾਜਾ ਰਣਜੀਤ ਸਿੰਘ ਨੂੰ ਯਾਦ ਕੀਤਾ ਗਿਆ। ਪ੍ਰਬੰਧਕਾਂ ਨੇ ਆਖਿਆ ਕਿ ਕਰੋਨਾ ਵਾਇਰਸ ਮਹਾਮਾਰੀ ਕਾਰਨ ਬਰਸੀ ਸਮਾਗਮ ਸੰਖੇਪ ਰੂਪ ਵਿਚ ਮਨਾਇਆ ਗਿਆ ਹੈ ਅਤੇ ਵਿਦੇਸ਼ ਤੋਂ ਕੋਈ ਵੀ ਸਿੱਖ ਸ਼ਰਧਾਲੂ ਸਮਾਗਮ ਵਿੱਚ ਸ਼ਾਮਲ ਹੋਣ ਲਈ ਨਹੀਂ ਪੁੱਜਿਆ। ਸਮਾਗਮ ਵਿੱਚ ਕੇਵਲ ਪਾਕਿਸਤਾਨੀ ਸਿੱਖ ਸ਼ਾਮਲ ਹੋਏ।
Check Also
ਪ੍ਰਧਾਨ ਮੰਤਰੀ ਮੋਦੀ ਨੇ ਬੰਗਲਾਦੇਸ਼ ਦੇ ਚੀਫ ਐਡਵਾਈਜਰ ਨਾਲ ਕੀਤੀ ਮੁਲਾਕਾਤ
ਥਾਈਲੈਂਡ ਵਿਚ ਸਿਖਰ ਵਾਰਤਾ ਦੌਰਾਨ ਮੋਦੀ ਅਤੇ ਮੁਹੰਮਦ ਯੂਨਸ ਵਿਚਾਲੇ ਹੋਈ ਗੱਲਬਾਤ ਨਵੀਂ ਦਿੱਲੀ/ਬਿਊਰੋ ਨਿਊਜ਼ …