Breaking News
Home / ਭਾਰਤ / ਸ਼ੀਲਾ ਦੀਕਸ਼ਤ ਹੋਵੇਗੀ ਯੂ.ਪੀ. ‘ਚ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ

ਸ਼ੀਲਾ ਦੀਕਸ਼ਤ ਹੋਵੇਗੀ ਯੂ.ਪੀ. ‘ਚ ਕਾਂਗਰਸ ਵੱਲੋਂ ਮੁੱਖ ਮੰਤਰੀ ਅਹੁਦੇ ਦੀ ਉਮੀਦਵਾਰ

Sheela Dixit copy copyਲਖਨਊ/ਬਿਊਰੋ ਨਿਊਜ਼ : ਯੂ.ਪੀ. ਵਿਧਾਨ ਸਭਾ ਚੋਣਾਂ 2017 ਦੀਆਂ ਤਿਆਰੀਆਂ ਵਿਚ ਜੁਟੀ ਕਾਂਗਰਸ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ ਦੀਕਸ਼ਤ ਨੂੰ ਯੂ.ਪੀ. ਲਈ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਅੱਜ ਗੁਲਾਮ ਨਬੀ ਆਜ਼ਾਦ ਨੇ ਪ੍ਰੈਸ ਕਾਨਫਰੰਸ ਕਰਕੇ ਸ਼ੀਲਾ ਦੀਕਸ਼ਤ ਦੇ ਨਾਮ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਉਮੀਦਵਾਰ ਲਈ ਸ਼ੀਲਾ ਦਾ ਨਾਂ ਸਾਹਮਣੇ ਆ ਚੁੱਕਿਆ ਹੈ। ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਾ ਉਨਾਵ ਅਤੇ ਕੰਨੌਜ ਨਾਲ ਡੂੰਘਾ ਰਿਸ਼ਤਾ ਰਿਹਾ ਹੈ। ਸ਼ੀਲਾ ਦੀਕਸ਼ਤ ਪਹਿਲੀ ਵਾਰ ਯੂ.ਪੀ. ਤੋਂ ਹੀ ਸੰਸਦ ਲਈ ਚੁਣੀ ਗਈ ਸੀ। 1984 ਵਿਚ ਯੂ.ਪੀ.ਦੇ ਕੰਨੌਜ ਸੀਟ ਤੋਂ ਸੰਸਦ ਮੈਂਬਰ ਬਣ ਕੇ ਸੰਸਦ ਪੁੱਜੀ ਸੀ। ਸੰਸਦ ਮੈਂਬਰ ਦੀ ਚੋਣ ਜਿੱਤਣ ਤੋਂ ਬਾਅਦ ਉਹ ਰਾਜੀਵ ਗਾਂਧੀ ਦੇ ਮੰਤਰੀ ਮੰਡਲ ਵਿਚ ਮੰਤਰੀ ਬਣੀ ਸੀ।

Check Also

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 103 ਅੰਮਿ੍ਤ ਭਾਰਤ ਸਟੇਸ਼ਨਾਂ ਦਾ ਕੀਤਾ ਉਦਘਾਟਨ

ਬੀਕਾਨੇਰ-ਬਾਂਦਰਾ ਰੇਲ ਗੱਡੀ ਨੂੰ ਵੀ ਦਿਖਾਈ ਹਰੀ ਝੰਡੀ ਬੀਕਾਨੇਰ/ਬਿਊਰੋ ਨਿਊਜ਼ : ਅਪ੍ਰੇਸ਼ਨ ਸਿੰਧੂਰ ਤੋਂ ਬਾਅਦ …