
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਕਰਨ ਅਵਤਾਰ ਸਿੰਘ ਨੂੰ ਪੰਜਾਬ ਵਾਟਰ ਰੈਗੂਲੇਟਰੀ ਅਥਾਰਿਟੀ ਦਾ ਚੇਅਰਮੈਨ ਨਿਯੁਕਤ ਕੀਤਾ ઠਗਿਆ ਹੈ। ਉਨ੍ਹਾਂ ਨੂੰ ਹਾਲ ਹੀ ਵਿਚ ਮੁੱਖ ਸਕੱਤਰ ਦੇ ਅਹੁਦੇ ਤੋਂ ਲਾਂਭੇ ਕੀਤਾ ਗਿਆ ਸੀ ਅਤੇ ਵਿੰਨੀ ਮਹਾਜਨ ਨੂੰ ਮੁੱਖ ਸਕੱਤਰ ਦਾ ਅਹੁਦਾ ਦੇ ਦਿੱਤਾ ਸੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੀਟਿੰਗ ਵਿਚ ਕਰਨ ਅਵਤਾਰ ਸਿੰਘ ਨੂੰ ਵਾਟਰ ਰੈਗੂਲੇਟਰੀ ਅਥਾਰਿਟੀ ਦੇ ਚੇਅਰਮੈਨ ਲਾਏ ਜਾਣ ਦਾ ਐਲਾਨ ਕੀਤਾ।

