-2.7 C
Toronto
Monday, February 16, 2026
spot_img
Homeਪੰਜਾਬਭੱਜੀ ਨੇ ਦਿੱਤਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਭੱਜੀ ਨੇ ਦਿੱਤਾ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ

ਜਲੰਧਰ/ਬਿਊਰੋ ਨਿਊਜ਼
ਕ੍ਰਿਕਟਰ ਹਰਭਜਨ ਸਿੰਘ ਭੱਜੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਡਟਣ ਦਾ ਸੱਦਾ ਦਿੱਤਾ ਹੈ। ਭੱਜੀ ਵੱਲੋਂ ਜਾਰੀ ਕੀਤੀ ਗਈ ਇੱਕ ਵੀਡੀਓ ਵਿੱਚ ਉਸ ਨੇ ਪੰਜਾਬੀਆਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਜਦੋਂ ਕੋਈ ਪੰਜਾਬ ਦੀ ਗੱਲ ਕਰਦਾ ਸੀ ਤਾਂ ਫ਼ਖ਼ਰ ਨਾਲ ਛਾਤੀ ਚੌੜੀ ਹੋ ਜਾਂਦੀ ਸੀ ਕਿਉਂਕਿ ਪੰਜਾਬ ਹਰ ਖੇਤਰ ਵਿਚ ਅੱਗੇ ਹੁੰਦਾ ਸੀ। ਅੱਜ ਜਦੋਂ ਕੋਈ ਪੰਜਾਬ ਦੀ ਗੱਲ ਕਰਦਾ ਹੈ ਤਾਂ ਨਾਲ ਇਹ ਵੀ ਕਹਿੰਦਾ ਹੈ ਕਿ ਪੰਜਾਬ ਵਿਚ ਨਸ਼ਾ ਬਹੁਤ ਵਧ ਗਿਆ ਹੈ ਤਾਂ ਬੜੀ ਨਿਰਾਸ਼ਾ ਹੁੰਦੀ ਹੈ। ਇਹ ਹਰ ਪੰਜਾਬੀ ਲਈ ਸ਼ਰਮ ਵਾਲੀ ਗੱਲ ਹੈ। ਇਸ ਲਈ ਇਹ ਹਰ ਪੰਜਾਬੀ ਦਾ ਫਰਜ਼ ਬਣਦਾ ਹੈ ਕਿ ਉਹ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਅੱਗੇ ਆਏ। ਉਹ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨਾਲ ਜੁੜ ਗਏ ਹਨ। ਪੰਜਾਬ ਸਰਕਾਰ ਨੇ ਭੱਜੀ ਦੀ ਇਸ ਵੀਡੀਓ ਨੂੰ ਸੂਬੇ ਭਰ ਵਿੱਚ ਜਾਰੀ ਕੀਤਾ ਹੈ। ਭੱਜੀ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਯਕੀਨ ਹੈ ਕਿ ਸਾਡੀ ਆਉਣ ਵਾਲੀ ਪੀੜ੍ਹੀ ਹੁਣ ਵੀ ਏਨੀ ਮਜ਼ਬੂਤ ਹੈ ਕਿ ਜੇ ਉਹ ਨਸ਼ਿਆਂ ਵਿਚ ਨਾ ਪਵੇ ਤਾਂ ਉਹ ਬੁਲੰਦੀਆਂ ਹਾਸਲ ਕਰ ਸਕਦੀ ਹੈ। ਹਰਭਜਨ ਨੇ ਪੰਜਾਬ ਦੀ ਜਵਾਨੀ ਨੂੰ ਸੰਭਾਲਣ ਦੀ ਅਪੀਲ ਕਰਦਿਆਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਾਰਿਆਂ ਦੀ ਜ਼ਿੰਮੇਵਾਰੀ ਬਣਦੀ ਹੈ।
ਕ੍ਰਿਕਟਰ ਹਰਭਜਨ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਸ਼ਰਮਾ ਮਹਿਸੂਸ ਹੁੰਦੀ ਹੈ ਜਦੋਂ ਪੰਜਾਬ ਦੀ ਗੱਲ ਆਉਂਦੀ ਹੈ ਤਾਂ ਇਹ ਗੱਲ ਵੀ ਸਾਹਮਣੇ ਨਾਲ ਹੀ ਆਉਂਦੀ ਹੈ ਕਿ ਪੰਜਾਬ ਨੂੰ ਤਾਂ ਨਸ਼ਿਆਂ ਨੇ ਖਾ ਲਿਆ ਅਤੇ ਪੰਜਾਬ ਦੀ ਜਵਾਨੀ ਨੂੰ ਵੀ ਖਤਮ ਕਰ ਦਿੱਤਾ ਹੈ।

RELATED ARTICLES
POPULAR POSTS